ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ./ਵਰਲਡ ਪੰਜਾਬੀ ਟਾਈਮਜ਼)
ਸੇਵਾਮੁਕਤ ਮਾ. ਗੇਜ ਰਾਮ ਭੌਰਾ ਜੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਵੱਡਾ ਗੁਰਦੁਆਰਾ ਸਾਹਿਬ ਹਰੀ ਨੌ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਾਸਟਰ ਗੇਜ ਰਾਮ ਭੌਰਾ ਜੀ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਸੂਝਵਾਨ ਸ਼ਖ਼ਸੀਅਤ ਦਾ ਸਤਿਕਾਰ ਕਰਦਿਆਂ ਇਹ ਸਨਮਾਨ ਕੀਤਾ ਗਿਆ। ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਨੂੰ ਜਨਮ ਦਿਨ ਮੌਕੇ ਵੱਡਾ ਗੁਰਦੁਆਰਾ ਸਾਹਿਬ ਹਰੀ ਨੌ ਦੀ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਮੁਕਤ ਮਾਸਟਰ ਸ੍ਰੀ ਗੇਜ ਰਾਮ ਭੌਰਾ ਜੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਵੱਡਾ ਗੁਰਦੁਆਰਾ ਸਾਹਿਬ ਹਰੀ ਨੌ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਾਸਟਰ ਗੇਜ ਰਾਮ ਭੌਰਾ ਜੀ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਸੂਝਵਾਨ ਸ਼ਖ਼ਸੀਅਤ ਦਾ ਸਤਿਕਾਰ ਕਰਦਿਆਂ ਇਹ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ, ਮੈਂਬਰ ਮਨਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।ਸਮੂਹ ਪ੍ਰਬੰਧਕ ਕਮੇਟੀ ਵੱਲੋਂ ਮਾਸਟਰ ਗੇਜ ਰਾਮ ਭੌਰਾ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਲਈ ਅਰਦਾਸ ਕੀਤੀ ਗਈ। ਮਾਸਟਰ ਗੇਜ ਰਾਮ ਭੌਰਾ ਜੀ ਨੇ ਇਸ ਮਾਣ-ਸਨਮਾਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ, ਮੈਂਬਰ ਮਨਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਹੈੱਡ ਗ੍ਰੰਥੀ ਜਸਦੀਪ ਸਿੰਘ, ਮੁੱਖ ਸੇਵਾਦਾਰ ਬਾਬਾ ਪਾਲਾ ਸਿੰਘ, ਬਾਬਾ ਮੁਕੰਦ ਸਿੰਘ ਸੇਵਾਦਾਰ, ਮਲਕੀਤ ਸਿੰਘ ਗ੍ਰੰਥੀ, ਡਾ: ਇਕਬਾਲ ਸਿੰਘ, ਚਮਨ ਲਾਲ, ਕੌਰ ਸਿੰਘ ਸਾਬਕਾ ਪ੍ਰਧਾਨ, ਜਸਕਰਨ ਸਿੰਘ ਭਾਊ ਆਦਿ ਸਮੂਹ ਸੰਗਤਾਂ ਹਾਜ਼ਰ ਸਨ।
