ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ-ਫ਼ਿਰੋਜਪੁਰ ਰੋਡ ਨੇੜੇ ਕੋਤਵਾਲੀ ਅਤੇ ਬੀੜ ਚਹਿਲ ਰੋਡ ਦੀਆਂ ਸੜਕਾਂ ਦੀ ਮੁਰੰਮਤ ਸਬੰਧੀ ਟੈਂਡਰ ਪੀ.ਡਬਲਿਊ.ਡੀ. ਵਿਭਾਗ ਵੱਲੋਂ ਲਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਵਿੱਚ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਿਰੋਜਪੁਰ ਰੋਡ ’ਤੇ ਕੋਤਵਾਲੀ ਨਜਦੀਕ ਇੰਟਰਲਾਕਿੰਗ ਟਾਈਲਾਂ ਲਾਈਆਂ ਜਾਣਗੀਆਂ ਅਤੇ ਚਹਿਲ ਰੋਡ ’ਤੇ ਸੜਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਕਸੀਅਨ ਲੋਕ ਨਿਰਮਾਨ ਵਿਭਾਗ ਨਵੀਨ ਕੁਮਾਰ ਨੇ ਕਿਹਾ ਕਿ ਇਨ੍ਹਾਂ ਸੜਕਾਂ ਲਈ ਟੈਂਡਰ ਲੱਗ ਚੁੱਕੇ ਹਨ ਤੇ ਮਿੱਥੇ ਸਮੇਂ ਵਿੱਚ ਸੜਕਾਂ ਦਾ ਨਿਰਮਾਣ ਸਰਕਾਰੀ ਗੁਣਵੱਤਾ ਤੇ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ।