ਕੋਟਕਪੂਰਾ, 13 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਫਰੀਦਕੋਟ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਚ ਕੋਟਕਪੂਰਾ ਤੋਂ ਸੰਗਰੂਰ ਗਏ ਨੌਜਵਾਨਾਂ ਦੇ ਵੱਡੇ ਕਾਫਲੇ ਸਮੇਤ ਵਾਪਸ ਪਰਤੇ ਸੁਮੀਤ ਸਿੰਘ ਬਰਾੜ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੁੰਦਿਆਂ ਜਿੱਥੇ ਕਾਰੋਬਾਰ ਬੁਲੰਦੀਆਂ ਨੂੰ ਛੂੰਹਦੇ ਹਨ, ਉਥੇ ਹੀ ਕਾਂਗਰਸ ਪਾਰਟੀ ਵਲੋਂ ਵਿਕਾਸ ਕਾਰਜ ਵੀ ਪਹਿਲ ਦੇ ਅਧਾਰ ‘ਤੇ ਕਰਵਾਏ ਜਾਂਦੇ ਹਨ, ਪਰ ਸੂਬੇ ਦੀ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਾ ਹੀ ਕੋਈ ਵਿਕਾਸ ਹੋਇਆ ਹੈ ਤੇ ਨਾ ਹੀ ਕਾਰੋਬਾਰ ਸਥਿਰ ਰਹੇ ਹਨ। ਇਸ ਕਰਕੇ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜੋ ਕਿ ‘ਆਪ’ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਦਿਨ ਦਿਹਾੜੇ ਹੋਣ ਵਾਲੀਆਂ ਲੁੱਟਾਂ-ਖੋਹਾਂ ਤੋਂ ਹਰ ਕੋਈ ਵਿਆਕਤੀ ਦੁੱਖੀ ਹੈ। ਉਨ੍ਹਾਂ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਿਨ ਬ ਦਿਨ ਮਜ਼ਬੂਤੀ ਵੱਲ ਵੱਧ ਰਹੀ ਹੈ। ਸੁਮੀਤ ਸਿੰਘ ਬਰਾੜ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਬੀਤੇ ਦਿਨੀਂ ਹੋਈ ਸੰਗਰੂਰ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਸੰਗਰੂਰ ਰੈਲੀ ਵਿਚ ਵਿਰੋਧੀ ਧਿਰ ਦੇ ਆਗੂ ਸ਼੍ਰੀ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਲੋਕਾਂ ਵਿਚ ਦੇਖਿਆ ਗਿਆ ਉਤਸ਼ਾਹ ਕਾਂਗਰਸ ਦੀ ਸਰਕਾਰ ਬਣਾਉਣ ‘ਤੇ ਮੋਹਰ ਲਗਾਈ ਹੈ।

