
ਚੰਡੀਗੜ੍ਹ 17 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ (ਰਜਿ.) ਚੰਡੀਗੜ੍ਹ ਵੱਲੋਂ ਲਏ ਗਏ ਸਲਾਨਾ ਗੁਰਮਤਿ ਇਮਤਿਹਾਨਾਂ ਵਿੱਚੋਂ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ ਗੁਰਮਤਿ ਅਧਿਆਪਕ ਵੱਲੋਂ ਟਰੱਸਟ ਵੱਲੋਂ ਆਏ ਸ੍ਰ ਭਿੰਦਰ ਸਿੰਘ ਜੀ ਪ੍ਰੋਗਰਾਮ ਮੈਨੇਜਰ ਅਤੇ ਸ੍ਰ ਸੁਖਵੀਰ ਸਿੰਘ ਜੀ ਸੁਪਰਵਾਈਜ਼ਰ ਸੁਨਾਮ ਜੋਨ ਦੇ ਅਕੈਡਮੀ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ। ਸ੍ਰ ਭਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਗੁਰਬਾਣੀ ਬਾਰੇ ਚਾਨਣਾ ਪਾਇਆ ਗਿਆ ਅਤੇ ਇਮਤਿਹਾਨਾਂ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੇ ਅੰਤ ਵਿੱਚ ਅਕੈਡਮੀ ਦੇ ਪ੍ਰਿੰਸੀਪਲ ਡਾ ਵਿਜੈ ਪਲਾਹਾ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਮੈਡਮ ਅਨੂੰ ਸ਼ੋਰੀ, ਪਰਮਿੰਦਰ ਕੌਰ ਖਹਿਰਾ, ਤੇਜਿੰਦਰ ਕੌਰ ਗਿੱਲ ਅਤੇ ਹਰਪ੍ਰੀਤ ਕੌਰ ਸਿੱਧੂ ਵੀ ਮੌਜੂਦ ਸਨ ।
