ਸ੍ਰੀ ਮੁਕਤਸਰ ਸਾਹਿਬ 28 ਜਨਵਰੀ ( ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਡੇਰਾ ਸੱਚ ਖੰਡ ਬੱਲਾਂ (ਜਲੰਧਰ) ਦੇ ਗੱਦੀ ਨਸ਼ੀਨ ਸਤਿਗੁਰੂ ਧਰਮ ਗੁਰੂ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਆਪਣਾ ਸਾਰਾ ਜੀਵਨ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਅੰਮ੍ਰਿਤ ਬਾਣੀ ਦੇ ਪ੍ਰਚਾਰ ਪਸਾਰ ਲਈ ਸਮਰਪਿਤ ਕੀਤਾ ਹੋਇਆ ਹੈ। ਸੰਤ ਨਿਰੰਜਨ ਦਾਸ ਜੀ ਦੀ ਪ੍ਰੇਰਣਾ ਅਤੇ ਅਗਵਾਈ ਸਦਕਾ ਰਵਿਦਾਸੀਆ ਧਰਮ ਨੇ ਸਾਰੇ ਸੰਸਾਰ ਵਿੱਚ ਵਿਲੱਖਣ ਪਛਾਣ ਬਣਾਈ ਹੋਈ ਹੈ। ਉਨ੍ਹਾਂ ਨੇ ਸਮੁੱਚੇ ਸਮਾਜ ਨੂੰ ਸਮਤਾ, ਸਮਾਨਤਾ, ਭਾਈਚਾਰੇ, ਪ੍ਰੇਮ ਅਤੇ ਭਾਈਚਾਰੇ ਦਾ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਲੱਖਾਂ ਸ਼ਰਧਾਲੂਆਂ ਦੇ ਆਤਮਿਕ ਮਾਰਗ ਦਰਸ਼ਕ ਸਤਿਗੁਰੂ ਸੰਤ ਨਿਰੰਜਨ ਦਾਸ ਜੀ ਮਹਾਰਜਾ ਨੂੰ ਦੇਸ਼ ਦਾ ਮਾਣਮੱਤਾ ਨਾਗਰਿਕ ਸਨਮਾਨ ਪਦਮ ਸ੍ਰੀ ਅਵਾਰਡ ਨਾਲ ਨਿਵਾਜਿਆ ਹੈ। ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਅਵਾਰਡ ਪ੍ਰਾਪਤ ਕਰਨ ਲੇ ਕੁੱਲ 113 ਮਾਣਮੱਤੀਆਂ ਸਖਸ਼ੀਅਤਾਂ ਵਿੱਚ ਤਿੰਨ ਪੰਜਾਬ ਨਾਲ ਸਬੰਧਤ ਹਨ। ਇਹਨਾਂ ਤਿੰਨਾਂ ਵਿੱਚ ਸੰਤ ਨਿਰੰਜਨ ਦਾਸ ਜੀ ਮਹਾਰਾਜ ਸ਼ਾਮਲ ਹਨ। ਭਾਰਤ ਸਰਕਾਰ ਦੀ ਸਿਫਾਰਸ਼ ਨਾਲ ਇਹ ਅਵਾਰਡ ਦਿੱਤੇ ਜਾਂਦੇ ਹਨ। ਪਿਛਲੇ ਕਈ ਸਾਲਾਂ ਤੋਂ ਸਤਿਗੂਰ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਸੀਰ ਗਵਰਧਨਪੁਰ (ਬਨਾਰਸ) ਗੁਰੂ ਰਵਿਦਾਸ ਪ੍ਰਕਾਸ਼ ਉਤਸਵ ਮੌਕੇ ਲੰਗਰ ਲਗਾਉਂਦੀ ਆ ਰਹੀ ਸਥਾਨਕ ਮਾਲਵਾ ਲੰਗਰ ਕਮੇਟੀ ਦੇ ਜਨਰਲ ਸਕੱਤਰ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਸਤਿਗੁਰੂ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਪਦਮ ਸ੍ਰੀ ਅਵਾਰਡ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਮੁੱਚੇ ਸਮਾਜ ਨੂੰ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਮਾਲਵਾ ਲੰਗਰ ਕਮੇਟੀ ਦੇ ਸੀਨੀਅਰ ਆਗੂ ਸੰਤ ਲਾਲ ਖਿੱਚੀ ਅਤੇ ਇੰਜ. ਅਸ਼ੋਕ ਕੁਮਾਰ ਭਾਰਤੀ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਢੋਸੀਵਾਲ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਮਹਾਰਜਾ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਹੈ।
