ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਨੌਜਵਾਨ ਅਤੇ ਯੋਗ ਆਗੂਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਜਿਲਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਅੱਜ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੂੰ ਮੁਬਾਰਕਬਾਦ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਗੁਰਤੇਜ ਸਿੰਘ ਖੋਸਾ ਵੱਲੋਂ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਪਹਿਲਾਂ ਵੀ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਤੇ ‘ਆਪ’ ਦੇ ਜਿਲਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਉਹਨਾਂ ਦੱਸਿਆ ਕਿ ਗੁਰਤੇਜ ਸਿੰਘ ਖੋਸਾ ਵੱਲੋਂ ਪਹਿਲਾਂ ਭਾਰੀ ਗਿਣਤੀ ਵਿੱਚ ‘ਆਪ’ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜਰੀ ਵਿੱਚ ਗੋਦੜੀ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕਾਫਲੇ ਦੇ ਰੂਪ ਵਿੱਚ ਸ਼ਹਿਰ ਵਿੱਚੋਂ ਦੀ ਹੁੰਦੇ ਹੋਏ ਸਕੱਤਰੇਤ ਵਿਖੇ ਚੇਅਰਮੈਨ ਦਫਰਤ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਉਹਨਾ ਦੱਸਿਆ ਕਿ ਗੁਰਤੇਜ ਸਿੰਘ ਖੋਸਾ ਸੁਲਝੇ ਹੋਏ ਇਮਾਨਦਾਰ ਅਤੇ ਬੇਦਾਗ ਆਗੂ ਹਨ, ਉਹਨਾ ਕੋਲ ਕੰਮ ਕਰਨ ਦਾ ਪੂਰਾ ਤਜਰਬਾ ਵੀ ਹੈ।
