ਮਹਿਲ ਕਲਾਂ,11 ਜੂਨ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਦੀ ਸਾਲਾਨਾ ਬਰਸੀਂ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 30 ਜੂਨ ਨੂੰ ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵੱਲੋਂ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਪ੍ਰਬੰਧਕਾਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸਰਪੰਚ ਗੁਰਦੀਪ ਸਿੰਘ ਛਾਪਾ, ਬਲਵਿੰਦਰ ਸਿੰਘ ਵਜੀਦਕੇ, ਸੋਨੀ ਮਾਂਗੇਵਾਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰੇਗੀ। ਪ੍ਰਬੰਧਕਾਂ ਵੱਲੋਂ ਖੂਨਦਾਨੀਆਂ, ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਬਦਲੇ ਨਾਮਵਰ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰੀ 26 ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਹੁਣੇ ਤੋਂ ਹੀ ਕਲੱਬ ਦੇ ਆਗੂਆਂ ਅਵਤਾਰ ਸਿੰਘ ਅਣਖੀ, ਮੇਘਰਾਜ ਜੋਸ਼ੀ, ਜਗਸੀਰ ਸਿੰਘ ਧਾਲੀਵਾਲ, ਬਲਵੰਤ ਸਿੰਘ ਚੁਹਾਣਕੇ, ਜਗਰਾਜ ਸਿੰਘ ਮੂੰਮ, ਜਗਮੋਹਣ ਸ਼ਾਹ ਰਾਏਸਰ, ਰਮਨਦੀਪ ਸਿੰਘ ਠੁੱਲੀਵਾਲ, ਪ੍ਰਦੀਪ ਸਿੰਘ ਲੋਹਗਡ਼੍ਹ, ਸੁਖਵੀਰ ਸਿੰਘ ਜਗਦੇ, ਰਾਜਵਿੰਦਰ ਸਿੰਘ ਖ਼ਾਲਸਾ ਆਦਿ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ।