ਖੂਨਦਾਨੀਆਂ ਨੇ 53 ਯੂਨਿਟ ਖ਼ੂਨਦਾਨ ਕੀਤਾ।
ਮਹਿਲ ਕਲਾਂ,1 ਜੁਲਾਈ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਲ੍ਹਾ ਦੀ ਸਾਲਾਨਾ ਬਰਸੀ ਮੌਕੇ 26ਵਾਂ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ( ਬਰਨਾਲਾ) ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵੱਲੋ ਗ੍ਰਾਮ ਪੰਚਾਇਤ, ਯੂਥ ਕਲੱਬਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦਾ ਉਦਘਾਟਨ ਭਾਈ ਸੁਰਜੀਤ ਸਿੰਘ ਠੀਕਰੀਵਾਲਾ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਆਯੋਜਨ ਪਿੰਡ-ਪਿੰਡ ਹੋਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਸਮਾਜ ਸੇਵੀ ਕਾਰਜਾਂ ‘ਚ ਉਨ੍ਹਾਂ ਦੀ ਰੁਚੀ ਬਣਾਈ ਜਾ ਸਕੇ। ਉਨ੍ਹਾਂ ਸੰਤ ਜਸਵੀਰ ਸਿੰਘ ਖਾਲਸਾ ਵਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਦੇ ਖੇਤਰ ‘ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ। ਮੁੱਖ ਮਹਿਮਾਨ ਸਾਬਕਾ ਮੈਂਬਰ
ਪਾਰਲੀਮੈਂਟ ਸ: ਰਾਜਦੇਵ ਸਿੰਘ ਖ਼ਾਲਸਾ, ਪਿਆਰਾ ਸਿੰਘ ਮਾਹਮਦਪੁਰ, ਜਥੇ: ਮਨਜੀਤ ਸਿੰਘ ਲੋਹਟਬੱਦੀ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਭਾਨ ਸਿੰਘ ਜੱਸੀ ਪੇਧਨੀ, ਆਪ ਆਗੂ ਸਰਪੰਚ ਗੁਰਦੀਪ ਸਿੰਘ ਛਾਪਾ, ਲਖਵਿੰਦਰ ਸਿੰਘ ਸਪਰਾ ਰਾਏਕੋਟ, ਸੀਨੀ: ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਪ੍ਰਬੰਧਕਾਂ ਦੇ ਉੱਦਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਖ਼ੂਨਦਾਨ ਇੱਕ ਉੱਤਮ ਦਾਨ ਹੈ, ਐਮਰਜੈਂਸੀ ਸਮੇਂ ਖੂਨਦਾਨ ਕਰ ਕੇ ਕੀਮਤੀ ਜਿੰਦਾਂ ਨੂੰ ਬਚਾਇਆ ਜਾ ਸਕਦਾ ਹੈ। ਪ੍ਰਬੰਧਕ ਅਵਤਾਰ ਸਿੰਘ ਅਣਖੀ, ਬਲਜਿੰਦਰ ਸਿੰਘ ਢਿੱਲੋਂ, ਸੋਨੀ ਮਾਂਗੇਵਾਲ ਨੇ ਕੈਂਪ ਦੀ ਸਫਲਤਾ ਲਈ ਸਹਿਯੋਗ ਦੇਣ ਤੇ ਸਾਰਿਆਂ ਦਾ ਧੰਨਵਾਦ ਕਰਦਿਆ ਦੱਸਿਆ ਕਿ ਭਵਿੱਖ ਵਿੱਚ ਇਸ ਖੂਨਦਾਨ ਦੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਨੂੰ ਖੂਨਦਾਨੀਆਂ ਵਲੋਂ 53 ਯੂਨਿਟ ਖੂਨਦਾਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ, ਖੂਨਦਾਨੀਆਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੀਡਰ ਗੁਰਦੀਪ ਸਿੰਘ ਛੀਨੀਵਾਲ, ਗੁਰੀ ਔਲਖ ਆੜੵਤੀਆ, ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਬਾਬਾ ਗੁਰਦੀਪ ਸਿੰਘ ਕਾਰ ਸੇਵਾ, ਬਾਬਾ ਬਖਸ਼ੀਸ਼ ਸਿੰਘ, ਹੈਡ ਗ੍ਰੰਥੀ ਭਾਈ ਜਸਵੀਰ ਸਿੰਘ ਮਾਣਕੀ, ਭਾਈ ਗੁਰਜੰਟ ਸਿੰਘ ਛੀਨੀਵਾਲ, ਰਿੰਕਾ ਕੁਤਬਾ ਬਾਹਮਣੀਆਂ, ਗਿਆਨੀ ਕਰਮ ਸਿੰਘ ਆਸਟ੍ਰੇਲੀਆ, ਚੇਅਰਮੈਨ ਜਗਸੀਰ ਸਿੰਘ ਖਾਲਸਾ, ਜਥੇ: ਮੁਖਤਿਆਰ ਸਿੰਘ ਛਾਪਾ, ਲੱਖਾ ਖਿਆਲੀ, ਭਾਈ ਮਨਦੀਪ ਸਿੰਘ ਮਨੀ, ਮੇਘ ਰਾਜ ਜੋਸ਼ੀ, ਬਲਵੰਤ ਸਿੰਘ ਚੁਹਾਣਕੇ, ਜਗਸੀਰ ਸਿੰਘ ਸਹਿਜੜਾ, ਪ੍ਰਦੀਪ ਸਿੰਘ ਲੋਹਗੜ੍ਹ, ਰਾਜਵਿੰਦਰ ਸਿੰਘ ਖਾਲਸਾ, ਸੁਖਵੀਰ ਸਿੰਘ ਜਗਦੇ, ਰਮਨਦੀਪ ਸਿੰਘ ਠੁੱਲੀਵਾਲ, ਜਗਮੋਹਣ ਸ਼ਾਹ ਰਾਏਸਰ, ਪ੍ਰਧਾਨ ਜਗਤਾਰ ਸਿੰਘ ਪੰਡੋਰੀ, ਪਰਮਜੀਤ ਸਿੰਘ ਜਗਦੇ, ਗੁਰਪੀ੍ਤ ਸਿੰਘ ਪੀਤਾ, ਬੀਬੀ ਪਰਮਜੀਤ ਕੌਰ ਭੱਠਲ, ਪਿਰਥੀ ਸਿੰਘ ਦਿਉਲ, ਗੁਰਬਚਨ ਸਿੰਘ ਛਾਪਾ ਆਦਿ ਹਾਜ਼ਰ ਸਨ।