ਮਹਿਲ ਕਲਾਂ,19 ਦਸੰਬਰ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼)
ਵੱਡੇ ਘੱਲੂਘਾਰੇ ਦੇ 35 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦਗਾਰ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਛਾਪਾ (ਬਰਨਾਲਾ) ਵਿਖੇ ਧਰਮ ਪ੍ਰਚਾਰ ਕਮੇਟੀ ਵੱਲੋਂ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਪੰਦਰਵਾੜੇ ਤਹਿਤ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਦਿਆਲਾ ਦੇ ਇੰਚਾਰਜ ਭਾਈ ਬਲਵੰਤ ਸਿੰਘ ਮਹੇਰਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਨੇ ਕੀਰਤਨ ਦੁਆਰਾ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਇੰਚਾਰਜ ਭਾਈ ਬਲਵੰਤ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਅਣਖ ਗੈਰਤ ਨਾਲ ਜੀਵਨ ਜਿਊਣ ਦਾ ਸੁਨੇਹਾ ਦਿੰਦੀ ਹੈ। ਸੱਚਖੰਡ ਵਾਸੀਂ ਸੰਤ ਜਸਵੀਰ ਸਿੰਘ ਖ਼ਾਲਸਾ ਮੈਂਬਰ ਸ੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਉੱਦਮ ਕਰਕੇ ਸ਼ੁਰੂ ਕਰਵਾਏ ਇਸ ਵਿਦਿਆ ਦੇ ਮੰਦਰ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਛਾਪਾ ‘ਚ ਗੁਰਮਤਿ ਦੀ ਵਿਦਿਆ ਪ੍ਰਪਤ ਕਰਕੇ ਸੈਂਕੜੇ ਵਿਦਿਆਰਥੀ ਦੇਸ਼ ਵਿਦੇਸ਼ ‘ਚ ਗੁਰਮਤਿ ਦੇ ਪ੍ਰਚਾਰ, ਪਸਾਰ ‘ਚ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦਗਾਰ ਇਸ ਸੰਸਥਾ ਦੀ ਬਿਹਤਰੀ ਲਈ ਸਮੂਹ ਸੰਗਤਾਂ ਤੋਂ ਸਹਿਯੋਗ ਦੀ ਮੰਗ ਕੀਤੀ। ਹਲਕਾ ਇੰਚਾਰਜ ਜਥੇ: ਨਾਥ ਸਿੰਘ ਹਮੀਦੀ ਨੇ ਮਹਾਨ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਪਿੰਡ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਕੇ ਨਵੀਂ ਪਨੀਰੀ ਨੂੰ ਗੁਰਮਤਿ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਇਸ ਇਤਿਹਾਸਿਕ ਸੰਸਥਾ ਦੇ ਸਰਬ ਪੱਖੀ ਵਿਕਾਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿਗ ਮੈਂਬਰ ਭਾਈ ਪਰਮਜੀਤ ਸਿੰਘ ਖ਼ਾਲਸਾ ਵੱਲੋਂ ਵਿਸ਼ੇਸ਼ ਤੌਰ ਤੇ ਸਹਿਯੋਗ ਦਿਤਾ ਜਾ ਰਿਹਾ ਹੈ। ਇਸ ਮੌਕੇ ਪੰਚ ਬੀਬੀ ਸੁਖਦੀਪ ਕੌਰ ਛਾਪਾ ਪਤਨੀ ਹਰਜਿੰਦਰ ਸਿੰਘ ਫੀਡ ਵਾਲਿਆਂ ਵੱਲੋਂ ਵਿਦਿਆਲਾ ‘ਚ ਵਿਦਿਆ ਪ੍ਰਾਪਤ ਕਰ ਰਹੇ ਸਮੂਹ ਵਿਦਿਆਰਥੀਆਂ ਨੂੰ ਵਰਦੀਆਂ, ਦਸਤਾਰਾਂ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਖਜ਼ਾਨਚੀ ਬਲਵਿੰਦਰ ਸਿੰਘ ਵਜੀਦਕੇ, ਸੀਨੀ: ਅਕਾਲੀ ਆਗੂ ਅਮਰਜੀਤ ਸਿੰਘ ਸਹਿਬਾਜ਼ਪੁਰਾ, ਭਾਈ ਜਸਵੀਰ ਸਿੰਘ ਮਾਣਕੀ, ਜਥੇ: ਮੁਖਤਿਆਰ ਸਿੰਘ ਛਾਪਾ, ਸਰਪੰਚ ਪ੍ਰਦੀਪ ਸਿੰਘ ਕੁਤਬਾ, ਸਰਪੰਚ ਸਰਬਜੀਤ ਸਿੰਘ ਸੰਭੂ, ਸਰਪੰਚ ਗੁਰਦੀਪ ਸਿੰਘ ਛਾਪਾ, ਸਰਪੰਚ ਸੁਖਵਿੰਦਰ ਦਾਸ ਕੁਰੜ, ਬਿੱਟੂ ਸੋਹੀ ਛਾਪਾ, ਸਰਪੰਚ ਤੇਜਿੰਦਰਪਾਲ ਸਿੰਘ ਪੰਡੋਰੀ, ਬਾਬਾ ਰਾਜ ਸਿੰਘ ਮਹਿਲ ਖ਼ੁਰਦ, ਸੁਖਦੇਵ ਸਿੰਘ ਸੈਕਟਰੀ, ਨਾਇਬ ਸਿੰਘ ਪੰਡੋਰੀ, ਭਾਈ ਗੁਰਜੰਟ ਸਿੰਘ ਛੀਨੀਵਾਲ, ਭਾਈ ਧਰਮਪਾਲ ਸਿੰਘ ਲੋਹਗਡ਼੍ਹ, ਕਾਬਲ ਸਿੰਘ ਪੰਡੋਰੀ, ਭਾਈ ਹਰਜੀਤ ਸਿੰਘ ਕੈਰੇ, ਭਾਈ ਇਕੱਤਰ ਸਿੰਘ ਰਾਜੀਆ, ਪ੍ਰਿਥੀ ਸਿੰਘ ਦਿਉਲ, ਸਿਕੰਦਰ ਸਿੰਘ, ਬਹਾਦਰ ਸਿੰਘ, ਆਦਿ ਹਾਜ਼ਰ ਸਨ।