ਫਰੀਦਕੋਟ 25 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਬਾਬਾ ਫਰੀਦ ਆਗਮਨ ਪੁਰਬ ਮੌਕੇ ਬਾਬਾ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਸ. ਹਰਬੰਸ ਸਿੰਘ, ਜੱਜ ਲੁਧਿਆਣਾ, ਅਤੇ ਬੀਬੀ ਅਮਨਦੀਪ ਕੌਰ ਐਮ ਐਲ ਏ ਮੋਗਾ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ। ਕਮੇਟੀ ਵੱਲੋਂ ਸ. ਹਰਬੰਸ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋ ਜੀ ਨੇ ਉਹਨਾਂ ਨੂੰ ਬਾਬਾ ਫਰੀਦ ਆਗਮਨ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ। ਫਿਰ ਸੁਸਾਇਟੀ ਵੱਲੋਂ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਅਤੇ ਸ. ਸੁਖਦੀਪ ਸਿੰਘ ਨੇ ਉਹਨਾਂ ਨੂੰ ਸਿਰੋਪਾ ਅਤੇ ਦੁਸ਼ਾਲਾ ਭੇਂਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।