ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਦੇ ਸੂਬਾਈ ਕੋਆਰਡੀਨੇਟਰ ਸ੍ਰੀ ਹਰਦੀਪ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੀਪ ਸ਼ਰਮਾ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਵਰਗ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਨੇ ਦੱਸਿਆ ਕਿ ਮਨਰੇਗਾ ਮਜ਼ਦੂਰ ਦੀ ਉਜਰਤ ਵਧਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ। ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਦੇ ਨਰੇਗਾ ਮਜ਼ਦੂਰਾਂ ਦੀ ਮਜਦੂਰੀ ਵਿੱਚ ਵਾਧਾ ਕੀਤਾ ਹੈ! ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਭ ਤੋਂ ਵੱਧ ਦਿਹਾੜੀ ਵਿੱਚ ਵਾਧਾ ਪੰਜਾਬ ਅੰਦਰ ਕੀਤਾ ਗਿਆ ਹੈ। ਪੰਜਾਬ ਅੰਦਰ 1 ਅਪ੍ਰੈਲ ਤੋਂ ਮਨਰੇਗਾ ਮਜ਼ਦੂਰਾਂ ਨੂੰ 392 ਦਿਹਾੜੀ ਮਿਲਿਆ ਕਰੇਗੀ। ਜਦਕਿ ਹੋਰਨਾ ਸੂਬਿਆਂ ਵਿੱਚ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 200 ਤੋਂ ਲੈ ਕੇ 300 ਤੱਕ ਹੈ। ਉਜਰਤ ਵਧਣ ਦਾ ਸਿੱਧਾ ਫਾਇਦਾ ਮਨਰੇਗਾ ਮਜ਼ਦੂਰਾਂ ਨੂੰ ਮਿਲੇਗਾ ਇਸ ਨਾਲ ਉਹਨਾਂ ਨੂੰ ਆਰਥਿਕ ਲਾਭ ਹੋਵੇਗਾ। ਉਹਨਾਂ ਆਖਿਆ ਕਿ ਕੇਂਦਰ ਸਰਕਾਰ ਨੇ ਫਿਰ ਦੁਬਾਰਾ ਕੱਚੇ ਮਕਾਨਾਂ ਦੀ ਸਕੀਮ ਪਿੰਡਾਂ ਵਿੱਚ ਲਾਗੂ ਕਰ ਦਿੱਤੀ ਹੈ ਜਿਸ ਦਾ ਲਾਭ ਹੁਣ ਪਿੰਡਾਂ ਦੇ ਲੋਕ ਵੀ ਲੈ ਸਕਣਗੇ ਉਹਨਾਂ ਇਸ ਲਈ ਇੱਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਹਨਾਂ ਨਾਲ ਸਾਬਕਾ ਸਰਪੰਚ ਅਮਰਤ ਨਾਲ ਸ਼ਰਮਾ ਪਿੰਡ ਬਾਹਮਣ ਵਾਲਾ, ਗੁਰਮੀਤ ਸਿੰਘ ਗੀਤੀ, ਚਮਕੌਰ ਸਿੰਘ ਬਾਹਮਣ ਵਾਲਾ, ਗੁਲਜਾਰ ਸਿੰਘ, ਨਰੇਗਾ ਦੀ ਮੇਟ ਗੁਰਜੀਵਨ ਕੌਰ, ਜਸਪਾਲ ਸਿੰਘ ਕਾਲੀ ਅਤੇ ਅਨੇਕਾਂ ਹੋਰ ਸਾਥੀ ਵੀ ਹਾਜ਼ਰ ਸਨ।

