*- ਵਿਧਾਇਕ ਛੀਨਾ ਵੱਲੋਂ ਸ਼ਰਧਾਲੂਆਂ ਦੀ 25ਵੀਂ ਬੱਸ ਰਵਾਨਾ*
ਲੁਧਿਆਣਾ, 23 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵੱਲੋਂ ਤੀਰਥ ਯਾਤਰਾ ਯੋਜਨਾ ਦਾ ਭਰਪੂਰ ਲਾਭ ਲਿਆ ਜਾ ਰਿਹਾ ਜਿਸਦੇ ਤਹਿਤ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਲੋਕਾਂ ਦੀ ਆਸਥਾ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੀ ਹੈ।
ਇਸ ਦੌਰਾਨ ਸੰਗਤਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕ ਇਸ ਯੋਜਨਾ ਨਾਲ ਬਹੁਤ ਖੁਸ਼ ਨਜ਼ਰ ਆਏ। ਸੰਗਤਾਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੂੰ ਦਿਲੋਂ ਅਸੀਸਾਂ ਦਿੰਦਿਆਂ ਇਸ ਨੇਕ ਕਾਰਜ਼ ਦੀ ਸ਼ਲਾਘਾ ਕੀਤੀ।

