ਕੋਟਕਪੂਰਾ, 22 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ’ ਵਲੋਂ ਨੇੜਲੇ ਪਿੰਡ ਫਿੱਡੇ ਕਲਾਂ ਦੇ ਸਰਕਾਰੀ ਮਿਡਲ ਸਕੂਲ ਦੇ ਹੁਸ਼ਿਆਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਰੱਖੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਹਰਦੀਪ ਸਿੰਘ ਬਰਾੜ (ਫਿੱਡੂ ਭਲਵਾਨ) ਲਾਈਫ ਟਾਈਮ ਅਚੀਵਮੈਂਟ ਐਵਾਰਡੀ ਨੇ ਸਨਮਾਨਿਤ ਹੋਣ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਹ ਮਾੜੀ ਸੁਸਾਇਟੀ ਅਤੇ ਨਸ਼ਿਆਂ ਤੋਂ ਬਚ ਕੇ ਬਹੁਤ ਵੱਡੇ ਅਫਸਰ ਅਤੇ ਚੰਗੇ ਇਨਸਾਨ ਬਣ ਸਕਦੇ ਹਨ। ਉਹਨਾ ਬੱਚਿਆਂ ਨੂੰ ਤਰੱਕੀ ਦੇ ਸਰੋਤ ਅਤੇ ਸਿਹਤ ਤੰਦਰੁਸਤੀ ਦੇ ਨੁਕਤੇ ਵੀ ਸਮਝਾਏ। ਆਪਣੇ ਸੰਬੋਧਨ ਦੌਰਾਨ ਮਾ ਕੁਲਵੰਤ ਸਿੰਘ ਚਾਨੀ, ਐਸ ਐਸ ਸੁਨਾਮੀ, ਹਰਨੇਕ ਸਿੰਘ ਸਾਹੋਕੇ, ਗੁਰਿੰਦਰ ਸਿੰਘ ਮਹਿੰਦੀਰੱਤਾ, ਹਰਪ੍ਰੀਤ ਸਿੰਘ ਚਾਨਾ ਅਤੇ ਐਸ.ਐੱਮ.ਸੀ. ਦੇ ਚੇਅਰਮੈਨ ਬਲਜੀਤ ਸਿੰਘ ਬਰਾੜ ਆਦਿ ਨੇ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਦੇ ਨੁਕਸਾਨ ਅਤੇ ਵਾਤਾਵਰਣ ਦੀ ਸੰਭਾਲ ਦੇ ਫਾਇਦੇ ਸਮਝਾਉਂਦਿਆਂ ਆਖਿਆ ਕਿ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਉਹਨਾਂ ਤੋਂ ਬਹੁਤ ਆਸਾਂ ਹੁੰਦੀਆਂ ਹਨ। ਇਸ ਲਈ ਮਾਪਿਆਂ ਦੀਆਂ ਆਸਾਂ-ਉਮੀਦਾਂ ’ਤੇ ਪੂਰੇ ਉਤਰਨ ਲਈ ਸਾਨੂੰ ਧਿਆਨ ਲਾ ਕੇ ਪੜਨਾ ਪਵੇਗਾ। ਅੰਤ ਵਿੱਚ ਪਹਿਲਾ, ਦੂਜਾ, ਤੀਜਾ ਸਥਾਨ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਸੁਸਾਇਟੀ ਨੇ ਮੁੱਖ ਮਹਿਮਾਨ ਅਤੇ ਸਕੂਲ ਮੁਖੀ ਸ਼ਿੰਦਰਪਾਲ ਸਿੰਘ ਢਿੱਲੋਂ ਸਮੇਤ ਸਮੁੱਚੇ ਸਟਾਫ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਇਸ ਮੋਕੇ ਉਪਰੋਕਤ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸਰਪੰਚ ਸਮੇਤ ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ ਬਰਾੜ, ਅੰਗਰੇਜ ਸਿੰਘ, ਮੱਘਰ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਤੇਜ ਸਿੰਘ, ਕੁਲਵਿੰਦਰ ਕੌਰ, ਰਾਣੀ ਕੌਰ ਆਦਿ ਵੀ ਹਾਜਰ ਸਨ।
