ਲੁਧਿਆਣਾ 21 ਅਗਸਤ: (ਵਰਲਡ ਪੰਜਾਬੀ ਟਾਈਮਜ਼)
ਖੇਤੀ ਪਸਾਰ ਬਾਰੇ ਰਾਸ਼ਟਰੀ ਸੰਸਥਾਨ ਹੈਦਰਾਬਾਦ ਦੇ ਨਿਰਦੇਸ਼ਕ ਡਾ. ਸਰਵਨਨ ਰਾਜ ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਿੱਚ ਐੱਮ ਐੱਸ ਸੀ ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਦੇ ਰੂਬਰੂ ਹੋਏ| ਉਹਨਾਂ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਇਸ ਖੇਤਰ ਦੀਆਂ ਸੰਭਾਵਨਾਵਾਂ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਦੱਸਿਆ| ਉਹਨਾਂ ਵਿਦਿਆਰਥੀਆਂ ਨੂੰ ਡੱਟ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੇਸ਼ੇਵਰ ਮੌਕਿਆਂ ਦੇ ਹਾਣ ਦਾ ਹੁਨਰ ਪੈਦਾ ਕਰਨ ਦੀ ਗੱਲ ਆਖੀ| ਡਾ. ਰਾਜ ਨੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਦੀ ਲੋੜ ਤੇ ਜ਼ੋਰ ਵੀ ਦਿੱਤਾ|
ਵਿਭਾਗ ਦੇ ਮੁਖੀ ਡਾ. ਵਿਪਨ ਕੁਮਾਰ ਰਾਮਪਾਲ ਨੇ ਮਹਿਮਾਨ ਮਾਹਿਰ ਦਾ ਸਵਾਗਤ ਕਰਦਿਆਂ ਉਹਨਾਂ ਸਖਸ਼ੀਅਤ ਬਾਰੇ ਜਾਣਕਾਰੀ ਦਿੱਤੀ| ਅੰਤ ਵਿਚ ਡਾ. ਲਵਲੀਸ਼ ਗਰਗ ਨੇ ਧੰਨਵਾਦ ਦੇ ਸ਼ਬਦ ਕਹੇ|

