ਵਿਦਿਆਰਥਣ ਲਵਲੀ ਨੇ ਸਾਇੰਸ ਵਿਸ਼ੇ ਵਿੱਚੋਂ 100/100 ਅੰਕ ਪ੍ਰਾਪਤ ਕੀਤੇ
ਕੋਟਕਪੂਰਾ/ਬਾਜਾਖਾਨਾ, 19 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਹੰਸ ਰਾਜ ਮੈਮੋਰੀਅਲ ਸੀਨੀ. ਸੈਕੰ: ਸਕੂਲ ਬਾਜਾਖਾਨਾ ਦੀ ਦਸਵੀਂ ਸ਼੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ। ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਲਵਲੀ ਨੇ 617/650 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਹਰਮਨਦੀਪ ਕੌਰ ਨੇ 614/650 ਨੰਬਰ ਲੈ ਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ 611/650 ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਸ਼੍ਰੇਣੀ ਦੇ 8 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 18 ਵਿਦਿਆਰਥੀਆਂ ਨੇ 80% ਤੋਂ ਵੱਧ ਨੰਬਰ ਲੈ ਕੇ ਆਪਣੀ ਸ਼੍ਰੇਣੀ ਵਿੱਚ ਪਾਸ ਹੋਏ। ਬਾਕੀ ਵਿਦਿਆਰਥੀਆਂ ਨੇ ਵੀ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਤਰ੍ਹਾਂ ਇਹਨਾਂ ਵਿਦਿਆਰਥੀਆਂ ਨੇ ਆਪਣੇ ਸਕੂਲ, ਮਾਪੇ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦਸਵੀਂ ਸ਼੍ਰੇਣੀ ਦੇ ਵਿਦਿਆਰਥੀ, ਜਿੰਨਾਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਦਾ, ਪ੍ਰਿੰਸੀਪਲ ਸਿਮਰਜੀਤ ਕੌਰ, ਡਾ. ਸਮਰਿਤੀ ਸ਼ਰਮਾ ਅਤੇ ਬਾਕੀ ਸਟਾਫ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਨਮਾਨ ਕੀਤਾ। ਚੇਅਰਮੈਨ ਦਰਸ਼ਨਪਾਲ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੇ ਅੰਕ ਹਾਸਿਲ ਕਰਨ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਿਹਨਤੀ ਸਟਾਫ ਦੀ ਵੱਡੀ ਭੂਮਿਕਾਂ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵਧੀਆਂ ਕਾਰਗੁਜ਼ਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉਚੇਰੇ ਭਵਿੱਖ ਲਈ ਕਾਮਨਾ ਕੀਤੀ।