ਫਰੀਦਕੋਟ/ਬਾਜਾਖਾਨਾ, 8 ਮਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਐਜ਼ੂਕੇਸ਼ਨ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਹੰਸ ਰਾਜ ਮੈਮੋ. ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਇਲਾਕੇ ਭਰ ਵਿੱਚ ਸੰਸਥਾਂ ਦਾ ਨਾਂਅ ਰੌਸ਼ਨ ਕੀਤਾ। ਅੱਠਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਖੁਸ਼ਮੀਤ ਕੌਰ ਅਤੇ ਗੁਰਜੋਤ ਕੌਰ ਨੇ 96% ਅੰਕ ਲੈਕੇ ਪਹਿਲਾਂ ਸਥਾਨ ਹਾਸਿਲ ਕੀਤਾ। ਸ਼ੈਰੀ ਸ਼ਰਮਾ ਨੇ 95.8% ਅੰਕ ਲੈ ਕੇ ਦੂਜਾ ਸਥਾਨ ਅਤੇ ਪ੍ਰਭਜੋਤ ਕੌਰ ਨੇ 95.6% ਅੰਕ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 13 ਵਿਦਿਆਰਥੀ ਨੇ 90% ਤੋਂ ਵੀ ਵੱਧ ਅੰਕ ਪ੍ਰਾਪਤ ਕੀਤੇ। ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ। ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪਿ੍ਰੰਸੀਪਲ ਨੇ ਬੜੇ ਮਾਣ ਨਾਲ ਬੱਚਿਆਂ, ਅਧਿਆਪਕ ਸਾਹਿਬਾਨਾਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ, ਡਾ. ਸਮਰਿਤੀ ਸ਼ਰਮਾ ਅਤੇ ਪਿ੍ਰੰਸੀਪਲ ਮੈਡਮ ਪਰਮਿੰਦਰ ਕੌਰ ਨੇ ਸਵੇਰ ਦੀ ਸਭਾ ਵਿੱਚ ਸਾਰੇ ਬੱਚਿਆਂ ਨੂੰ ਇਨਾਮ ਦੇ ਕੇ ਉਨਾਂ ਦੀ ਹੌਸਲਾਂ ਅਫਜਾਈ ਕੀਤੀ ਅਤੇ ਨਾਲ ਹੀ ਉਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।