ਕਿਹਾ! ਪੰਜਾਬ ਦਾ ਦਰਦ ਰੱਖਣ ਵਾਲੇ ਨੂੰ ਅਜਿਹਾ ਮੌਕਾ ਨਹੀਂ ਗੁਆਉਣਾ ਚਾਹੀਦਾ*
*ਕਿਹਾ! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਲੀਹਾਂ ’ਤੇ ਆ ਰਿਹੈ*
ਕੋਟਕਪੂਰਾ, 31 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕਿਸ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨੇ ਕੀਤਾ ਹੈ, ਇਸ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ 1 ਨਵੰਬਰ ਨੂੰ ਹੋਣ ਨੂੰ ਲੁਧਿਆਣਾ ਵਿਖੇ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਮਹਾਂ ਬਹਿਸ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪ੍ਰੰਪਾਰਗਤ ਸਿਆਸਤ ਤੋਂ ਹੱਟ ਕੇ ਪੰਜਾਬ ਤੇ ਪੰਜਾਬੀਅਤ ਦੇ ਭਵਿੱਖ ਲਈ ਕੀਤੀ ਗਈ ਸਰਕਾਰ ਦੀ ਇਹ ਪਹਿਲਕਦਮੀ ਸਲਾਹੁਣਯੋਗ ਹੈ ਤੇ ਨਵੇਂ ਯੁੱਗ ਵਿੱਚ ਨਵੀਂ ਸੋਚ ਦੀ ਸਿਰਜਣਾ ਕਰਦੀ ਹੈ। ਉਹਨਾਂ ਕਿਹਾ ਕਿ ਜਿਹੜਾ ਵੀ ਪੰਜਾਬ ਹਿਤੈਸ਼ੀ ਹੈ, ਪੰਜਾਬ ਦੇ ਮੁੱਦਿਆਂ, ਲੋੜਾਂ, ਉਲਝੇ ਹੋਏ ਮਸਲਿਆਂ ਲਈ ਦਿਲ ਵਿੱਚ ਥੋੜਾ ਜਿਹਾ ਵੀ ਦਰਦ ਰੱਖਦਾ ਹੈ, ਉਸਨੂੰ ਅਜਿਹਾ ਮੌਕਾ ਗੁਆਉਣਾ ਨਹੀਂ ਚਾਹੀਦਾ। ਉਹਨਾਂ ਆਖਿਆ ਕਿ ਜੇਕਰ ਵਿਰੋਧੀ ਪਾਰਟੀਆਂ ਪੰਜਾਬ ਹਿਤੈਸ਼ੀ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੁੰਦੀਆਂ ਹਨ ਤਾਂ ਇਸ ਬਹਿਸ ’ਚ ਹਿੱਸਾ ਲੈ ਕੇ ਆਪਣਾ ਪੱਖ ਪੇਸ਼ ਕਰਨ ਲਈ ਸ਼ਾਮਲ ਹੋਣਾ ਚਾਹੀਦਾ ਹੈ। ਸੰਦੀਪ ਸਿੰਘ ਨੇ ਕਿਹਾ ਕਿ ਪਿਛਲੀਆਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ, ਇਸ ਕਰਕੇ ਪੰਜਾਬ ਦੇ ਲੋਕਾਂ ਅੱਗੇ ਸੱਚ ਸਾਹਮਣੇ ਨਾ ਆ ਜਾਵੇ, ਤੋਂ ਡਰ ਰਹੀਆਂ ਹਨ ਅਤੇ ਨਿੱਤ ਨਵੇਂ ਬਹਾਨੇ ਬਣਾ ਕੇ ਬਹਿਸ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਮੁੱਦਿਆਂ ਪ੍ਰਤੀ ਸਿੱਧਾ ਚੈਲੰਜ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੁੜ ਲੀਹਾਂ ’ਤੇ ਆ ਰਿਹਾ ਹੈ। ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿਣ ਵਾਲੇ ਦੰਗ ਰਹਿ ਰਹੇ ਹਨ ਕਿ ਧੜਾਧੜ ਵਿਕਾਸ ਦੇ ਕਾਰਜ ਹੋ ਰਹੇ ਹਨ ਅਤੇ ਇੱਕ ਵੀ ਦਿਨ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਖਜ਼ਾਨਾ ਖਾਲੀ ਹੋਣ ਬਾਰੇ ਬਿਆਨ ਨਹੀਂ ਦਿੱਤਾ।