ਸੂਬੇ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਤਤਪਰ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨੀਂ ਪਿਛਲੀ ਸਰਕਾਰਾਂ ਮੌਕੇ ਕੱਟੇ ਗਏ ਸੂਬੇ ਦੇ 10 ਲੱਖ 77 ਹਜਾਰ ਰਾਸ਼ਨ ਕਾਰਡਾਂ ਦੇ ਬਹਾਲ ਕੀਤੇ ਜਾਣ ਦੀ ਪ੍ਰਸੰਸਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਆਖਿਆ ਕਿ ਇਸ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਹੁਣ ਇਹ ਖਪਤਕਾਰ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਵੀ ਲੈ ਸਕਣਗੇ। ਉਹਨਾਂ ਦੱਸਿਆ ਕਿ ਇਸ ਫੈਸਲੇ ਤਹਿਤ ਇਹ ਸਾਰੇ ਲਾਭਪਾਤਰੀ ਰਾਸ਼ਨ ਦਾ ਲਾਭ ਲੈਣ ਦੇ ਨਾਲ ਨਾਲ ਸੂਬਾ ਸਰਕਾਰ ਵਲੋਂ ਘਰ ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਵੀ ਉਠਾ ਸਕਣਗੇ। ਸੰਦੀਪ ਸਿੰਘ ਕੰਮੇਆਣਾ ਨੇ ਅੱਗੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਵੋਟ ਰਾਜਨੀਤੀ ਨੂੰ ਮੁੱਖ ਰੱਖ ਕੇ ਲੋਕਾਂ ਦੇ ਰਾਸ਼ਨ ਕਾਰਡ ਬਣਾਏ ਗਏ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਸਰਵੇ ਕਰਕੇ ਰਾਸ਼ਨ ਕਾਰਡਾਂ ਦੀ ਪੜਤਾਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਜਾਂਚ ਪੜਤਾਲ ਦੌਰਾਨ ਕਾਫੀ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਵੀ ਅਧਿਕਾਰੀਆਂ ਦੀ ਅਣਗਿਹਲੀ ਸਦਕਾ ਕੱਟ ਦਿੱਤੇ ਗਏ ਸਨ। ਇਸ ਮੌਕੇ ਕੱਟੇ ਗਏ ਰਾਸ਼ਨ ਕਾਰਡ ਬਦਲੇ ਸੰਦੀਪ ਸਿੰਘ ਕੰਮੇਆਣਾ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਆਖਿਆ ਕਿ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ’ਚ ਕੋਈ ਕਾਮੀ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਸੂਬੇ ਦੇ ਲੋਕਾਂ ਨਾਲ ਦੁੱਖ ਸੁੱਖ ਵਿੱਚ ਹਮੇਸ਼ਾਂ ਭਗਵੰਤ ਮਾਨ ਸਰਕਾਰ ਯਤਨਸ਼ੀਲ ਰਹੇਗੀ।
Leave a Comment
Your email address will not be published. Required fields are marked with *