ਪੁਲਿਸ ਵੱਲੋਂ ਫਿਰੋਤੀ ਦੀ ਮੰਗ ਕਰਨ ਵਾਲਾ ਦੋਸ਼ੀ ਮਹਿਜ ਚੰਦ ਘੰਟਿਆਂ ਅੰਦਰ ਹੀ ਕਾਬੂ
ਮਾੜੇ ਅਨਸਰਾਂ ਖਿਲਾਫ ਜੀਰੋ ਟੋਲਰੈਸ ਦੀ ਨੀਤੀ ਤਹਿਤ ਕੀਤੀ ਜਾਂਦੀ ਹੈ ਕਾਰਵਾਈ : ਐਸ.ਪੀ.
ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਜੀਰੋ ਟੌਲਰੈਸ ਦੀ ਨੀਤੀ ਅਪਣਾਈ ਹੋਈ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਲੜੀ ਤਹਿਤ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਰਹਿਨੁਮਾਈ ਹੇਠ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ 10 ਲੱਖ ਰੁਪਏ ਫਿਰੋਤੀ ਮੰਗਣ ਦੇ ਮਾਮਲੇ ਦੇ ਮੁੱਖ ਆਰੋਪੀ ਨੂੰ ਮਹਿਜ ਕੁਝ ਘੰਟਿਆਂ ਅੰਦਰ ਹੀ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਿਤੀ 30 ਅਕਤੂਬਰ ਨੂੰ ਫਰੀਦਕੋਟ ਜਿਲ੍ਹੇ ਅੰਦਰ ਇਮੀਗਰੇਸ਼ਨ ਦਾ ਕੰਮ ਕਰਦੇ ਇੱਕ ਵਿਅਕਤੀ ਨੂੰ ਕਿਸੇ ਵੱਟਸਐਪਰ ਨੰਬਰ ਰਾਹੀ 10 ਲੱਖ ਦੀ ਫਿਰੋਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ। ਜਿਸ ਸਬੰਧੀ ਦੋਸ਼ੀ ਵੱਲੋ ਫਿਰੋਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਨੁਕਸਾਨ ਦੇਣ ਦੀ ਧਮਕੀ ਦਿੱਤੀ ਗਈ ਸੀ। ਜਿਸ ਦੀ ਸੂਚਨਾ ਮਿਲਦੇ ਹੀ ਫਰੀਦਕੋਟ ਪੁਲਿਸ ਵੱਲੋ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਫਰੀਦਕੋਟ) ਦੀ ਨਿਗਰਾਨੀ ਹੇਠ ਥਾਣਾ ਸਿਟੀ ਫਰੀਦਕੋਟ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਵੱਲੋ ਦੋਸੀ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਦੇ ਵਿੱਚ ਦੋਸ਼ੀ ਮਨਦੀਪ ਸਿੰਘ ਨੂੰ ਮਹਿਜ ਚੰਦ ਘੰਟਿਆਂ ਅੰਦਰ ਹੀ ਫਰੀਦਕੋਟ ਦੇ ਕੰਮੇਆਣਾ ਚੌਕ ਵਿੱਚੋ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਜੋ ਹੋਈ ਹੈ ਜੋ ਕਿ ਫਰੀਦਕੋਟ ਜਿਲ੍ਹੇ ਦੇ ਪਿੰਡ ਪੱਕਾ ਦਾ ਰਿਹਾਇਸ਼ੀ ਹੈ। ਸ਼ੁਰੂਆਤੀ ਜਾਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਦੋਸ਼ੀ ਸ਼ਾਤਿਰ ਕਿਸਮ ਦਾ ਵਿਅਕਤੀ ਹੈ। ਜਿਸ ਵੱਲੋਂ ਫਿਰੋਤੀ ਦੀ ਮੰਗ ਲਈ ਵਰਤਿਆ ਗਿਆ ਵੱਟਸਐਪ ਮੋਬਾਇਲ ਨੰਬਰ ਕਿਸੇ ਮੈਸੇਜਿੰਗ ਐਪ ਪਰ ਕਿਸੇ ਪਾਸੋ ਧੋਖੇ ਨਾਲ ਓ.ਟੀ.ਪੀ ਲੈ ਕੇ ਆਪਣੇ ਆਪ ਵਰਤਿਆ ਜਾ ਰਿਹਾ ਸੀ। ਜਿਸ ਦੀ ਵਰਤੋ ਇਸ ਵੱਲੋਂ ਫਿਰੋਤੀ ਮੰਗਣ ਲਈ ਕੀਤੀ ਗਈ ਸੀ। ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਦੋਸ਼ੀ ਵੱਲੋਂ ਦੁਕਾਨ ਦੇ ਬਾਹਰ ਲੱਗੇ ਸਟਰ ਅਤੇ ਫੈਲਕਸ ਬੋਰਡਾਂ ਪਾਸੋ ਲਿਖੇ ਨੰਬਰ ਲੈ ਕੇ ਇਮੀਗਰੇਸ਼ਨ ਮਾਲਕ ਨੂੰ ਧਮਕੀ ਦਿੱਤੀ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੋਸ਼ੀ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਇਸ ਖਿਲਾਫ ਪਹਿਲਾ ਵੀ ਫਿਰੋਤੀ ਮੰਗਣ ਅਤੇ ਨਸ਼ੇ ਦੀ ਤਸਕਰੀ ਸਬੰਧੀ 03 ਮਾਮਲੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 444 ਮਿਤੀ 31.10.2025 ਅਧੀਨ ਧਾਰਾ 308(4), 351(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਤੋ ਇਲਾਵਾ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਚ ਕੀਤੀ ਜਾ ਰਹੀ ਹੈ ਤਾਂ ਜੋ ਦੌਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਸਦੇ ਤਹਿਤ ਮਾੜੇ ਅਨਸਰਾਂ ਖਿਲਾਫ ਜੀਰੋ ਟੋਲਰੈਸ ਦੀ ਨੀਤੀ ਅਪਣਾਈ ਗਈ ਹੈ। ਇਸ ਲਈ ਅਸੀ ਪਬਲਿਕ ਨੂੰ ਅਪੀਲ ਕਰਦੇ ਹਾ ਕਿ ਜੇਕਰ ਕਿਸੇ ਨੂੰ ਇਸ ਤਰੀਕੇ ਨਾਲ ਕੋਈ ਵੀ ਧਮਕੀ ਭਰੀ ਕਾਲ ਆਉਦੀ ਹੈ ਤਾਂ ਇਸ ਸਬੰਧੀ ਤੁਰਤ ਸੂਚਨਾ ਸਬੰਧਿਤ ਥਾਣਾ ਜਾਂ ਪੁਲਿਸ ਕੰਟਰੋਲ ਪਰ ਇਸ ਦੀ ਜਾਣਕਾਰੀ ਦਿੱਤੀ ਜਾਵੇ।
ਲੜੀ ਨੰ. ਗ੍ਰਿਫਤਾਰ ਦੋਸ਼ੀ ਪਹਿਲਾ ਦਰਜ ਮੁਕੱਦਮੇ
1) ਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਪੱਕਾ ਫਰੀਦਕੋਟ।
1) ਮੁਕੱਦਮਾ ਨੰਬਰ 150 ਮਿਤੀ 18.08.2023 ਅ/ਧ 387, 506, 511, 34 ਆਈ.ਪੀ.ਸੀ ਥਾਣਾ ਸਦਰ ਫਰੀਦਕੋਟ।
2) ਮੁਕੱਦਮਾ ਨੰਬਰ 84 ਮਿਤੀ 16.06.2024 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ।
3) ਮੁਕੱਦਮਾ ਨੰਬਰ 193 ਮਿਤੀ 13.08.2025 ਅ/ਧ 308(2), 351(2) ਬੀ.ਐਨ.ਐਸ ਥਾਣਾ ਸਿਟੀ ਕੋਟਕਪੂਰਾ।

