ਕੋਟਕਪੂਰਾ, 26 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਪੁਲਿਸ ਮੁਖੀ ਫਰੀਦਕੋਟ ਹਰਜੀਤ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਪਿੰਡ ਢਿੱਲਵਾਂ ਕਲਾਂ ਬੱਸ ਅੱਡੇ ਨੇੜੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਜਿੰਦਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਸੋਢੀਆਂ ਵਾਲੀ ਗਲੀ ਨੇੜੇ ਗੁਰਦਵਾਰਾ ਸਾਹਿਬ ਢਿੱਲਵਾਂ ਕਲਾਂ ਨਜਾਇਜ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ। ਛਾਪਾਮਾਰੀ ਕਰਨ ’ਤੇ ਉਸਦੇ ਘਰੋਂ ਲਾਹਣ ਅਤੇ ਨਜਾਇਜ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਨੇ ਮੁਖਬਰ ਵਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਲਜਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 110 ਲੀਟਰ ਲਾਹਣ ਬਰਾਮਦ ਕੀਤੀ। ਤਫਤੀਸ਼ੀ ਅਫਸਰ ਏਐੱਸਆਈ ਜਸਵਿੰਦਰ ਸਿੰਘ ਮੁਤਾਬਿਕ ਬਲਜਿੰਦਰ ਸਿੰਘ ਖਿਲਾਫ ਸਥਾਨਕ ਸਦਰ ਥਾਣੇ ਵਿਖੇ ਐਕਸਾਈਜ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Leave a Comment
Your email address will not be published. Required fields are marked with *