ਦਸਮੇਸ਼ ਮਿਸ਼ਨ ਸਕੂਲ ਹਰੀਨੌ ਦਾ ਨਤੀਜਾ ਰਿਹਾ 100 ਫੀਸਦੀ : ਬਲਜੀਤ ਸਿੰਘ
ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿੱਚ ਆਰਟਸ, ਕਾਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 72 ਵਿਦਿਆਰਥੀ ਅਪੀਅਰ ਹੋਏ। ਆਰਟਸ ਗਰੁੱਪ ਵਿੱਚ ਅਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਨੇ 84.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਜਿੰਦਰ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 83.6% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਮਨਜੀਤ ਸਿੰਘ ਪੁੱਤਰ ਗੁਰਜੀਵਨ ਸਿੰਘ ਨੇ 83.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਗਰੁੱਪ ਵਿੱਚ ਯੁਵਿਕਾ ਪੁੱਤਰੀ ਨਵੀਨ ਸਿੰਗਲਾ ਨੇ 96.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਮਨਦੀਪ ਕੌਰ ਪੁੱਤਰੀ ਪਰਮਪਾਲ ਸਿੰਘ ਨੇ 92.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਖਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 91.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਾਇੰਸ ਗਰੁੱਪ ਵਿੱਚ ਨਵਰੂਪ ਕੌਰ ਪੁੱਤਰੀ ਸੁਖਪਾਲ ਸਿੰਘ ਨੇ 95.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਨੈਨਸੀ ਸ਼ਰਮਾ ਪੁੱਤਰੀ ਜਗਜੀਵਨ ਰਾਮ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਯਾਸ਼ਿਕਾ ਪੁੱਤਰੀ ਦੀਪਕ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 72 ਵਿਦਿਆਰਥੀਆਂ ਵਿੱਚੋਂ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਅਤੇ 21 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ਹਨ। ਡਾਇਰੈਕਟਰ/ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਨੀਲਮ ਕੁਮਾਰੀ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਅੰਜਨਾ ਕੌਸ਼ਲ, ਉਪ ਜਿਲ੍ਹਾ ਅਫ਼ਸਰ ਸੈਕੰਡਰੀ ਪਰਦੀਪ ਦਿਉੜਾ, ਉਪ ਜਿਲ੍ਹਾ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਸ਼੍ਰੀਮਤੀ ਸ਼ੁਚੇਤਾ ਸ਼ਰਮਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ ਨੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।