ਕੋਟਕਪੂਰਾ, 23 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਗਾਮੀ ਲੋਕ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਝਾੜੂ ਵਾਲੇ ਨਿਸ਼ਾਨ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੇ 13 ਉਮੀਦਵਾਰਾਂ ਨੂੰ ਵੱਡੀ ਗਿਣਤੀ ਨਾਲ ਜੀਤਾ ਕੇ ਲੋਕ ਸਭਾ ’ਚ ਭੇਜਣਗੇ, ਜੋ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ ਲੋਕ ਸਭਾ ’ਚ ਉਠਾਣਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰਾਂ ਜਾਣਦੇ ਹਨ ਕੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਵਾ ਦੋ ਸਾਲਾ ਤੋਂ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦੀ ਆ ਰਹੀ ਹੈ। ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ, ਇਸੇ ਤਰਾਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਵੀ ਆਪਣੇ ਵਲੋਂ ਕੀਤੇ ਸਾਰੇ ਵਾਅਦੇ ਪੂਰੀ ਤਨਦੇਹੀ ਨਾਲ ਪੂਰੇ ਕਰਨਗੇ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਦੀ ਬਿਹਤਰੀ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ’ਚ ਵੋਟ ਪਾਈ ਜਾਵੇ ਤਾਂ ਜੋ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਲੋਕ ਸਭਾ ’ਚ ਪੰਜਾਬ ਦੇ ਹੱਕਾਂ ਲਈ ਲੜ ਸਕਣ।
Leave a Comment
Your email address will not be published. Required fields are marked with *