ਫਰੀਦਕੋਟ , 5 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਇੱਕ ਮੰਗ ਪੱਤਰ ਜਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ ਏ ਐੱਸ ਨੂੰ ਦਿੱਤਾ ਗਿਆ। ਇਸ ਮੌਕੇ ਤੇ ਸਾਂਝਾ ਫਰੰਟ ਦੇ ਆਗੂ ਪ੍ਰੇਮ ਚਾਵਲਾ, ਸਿਮਰਜੀਤ ਸਿੰਘ ਬਰਾੜ , ਵੀਰਇੰਦਰ ਜੀਤ ਸਿੰਘ ਪੂਰੀ , ਇਕਬਾਲ ਸਿੰਘ ਢੁੱਡੀ , ਸੰਤ ਸਿੰਘ ਫਰੀਦਕੋਟ , ਪ੍ਰਿੰਸੀਪਲ ਕ੍ਰਿਸ਼ਨ ਲਾਲ , ਬਿਸ਼ਨ ਦਾਸ ਅਰੋੜਾ , ਜਸਮੇਲ ਸਿੰਘ,ਮਨਦੀਪ ਸਿੰਘ
ਸਾਦਿਕ ਸਿਹਤ ਵਿਭਾਗ, ਰਾਜਿੰਦਰ ਕੁਮਾਰ ਮੰਡੀ ਬੋਰਡ ਤੋਂ ਇਲਾਵਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਆਦਿ ਆਗੂ ਸ਼ਾਮਲ ਸਨ । ਇਸ ਮੰਗ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਗਈ ਕਿ ਤੁਰੰਤ ਨਿੱਜੀ ਤੌਰ ਤੇ ਦਖਲ ਅੰਦਾਜ਼ੀ ਕਰਕੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਨੂੰ ਅਸਲ ਰੂਪ ਵਿੱਚ ਬਹਾਲ ਕਰਨ, ਡੀ ਏ ਦੀਆਂ ਬਕਾਇਆ ਤਿੰਨ ਕਿਸਤਾਂ ਤੁਰੰਤ ਜਾਰੀ ਕਰਨ , ਤਨਖਾਹ ਕਮਿਸ਼ਨ ਅਤੇ ਲੀਵ ਇਨਕੈਸਮੈਂਟ ਦਾ ਬਣਦਾ ਬਕਾਇਆ ਦੇਣ , ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕਰਨ ਆਦਿ ਲਮਕ ਅਵਸਥਾ ਵਿੱਚ ਪਈਆਂ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਸਮੂਹ ਮੁਲਾਜ਼ਮਾ ਤੇ ਪੈਨਸ਼ਨਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ 14 ਦਸੰਬਰ ਨੂੰ ਸਵੇਰੇ 11 ਵਜੇ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ , 14 ਦਸੰਬਰ ਨੂੰ ਦੁਪਹਿਰ 3 ਵਜੇ ਐਸ ਡੀ ਐਮ ਦਫਤਰ ਜੈਤੋ ਵਿਖੇ ਅਤੇ 15 ਦਸੰਬਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ ।