ਆਖਿਆ! ਸੂਬੇ ਦੇ ਵਿਕਾਸ ਵਿੱਚ ਸੜਕਾਂ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ
ਫਰੀਦਕੋਟ, 25 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਲਕਾ ਨਿਵਾਸੀਆਂ ਵੱਲੋਂ ਫਰੀਦਕੋਟ-ਤਲਵੰਡੀ ਰੋਡ ਨੂੰ ਜਾਂਦੀ ਸੜਕ ਉੱਪਰ ਨੇੜੇ ਦਸਮੇਸ਼ ਡੈਂਟਲ ਕਾਲਜ ਕੋਲ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਉੱਪਰ ਤੰਗ ਪੁਲਾਂ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਸੀ। ਜਿਸ ਨੂੰ ਪੂਰਾ ਕਰਦੇ ਹੋਏ ਇਸ ਪੁਲ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਦੋਨੋਂ ਪੁਲ 19 ਕਰੋੜ ਦੀ ਲਾਗਤ ਨਾਲ ਸਟੀਲ ਬਰਿੱਜ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪੁਲ ਦੇ ਬਣਨ ਨਾਲ ਕਈ ਦਹਾਕੇ ਪੁਰਾਣੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੀ ਨੁਹਾਰ ਨੂੰ ਬਦਲਣ ਲਈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿੱਜੀ ਦਿਲਚਸਪੀ ਲਈ ਹੈ। ਸ੍ਰ. ਸੇਖੋਂ ਨੇ ਕਿਹਾ ਕਿ ਸੜਕਾਂ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ। ਕਿਉ ਜੋ ਇਨ੍ਹਾਂ ਸੜਕਾਂ ਤੇ ਜਿਥੇ ਆਮ ਲੋਕ ਪ੍ਰਾਈਵੇਟ ਗੱਡੀਆਂ ਚਲਾ ਕੇ ਨਿੱਜੀ ਕੰਮ ਕਰਦੇ ਹਨ, ਉੁਥੇ ਨਾਲ ਹੀ ਵਪਾਰਕ ਤੌਰ ਤੇ ਸਮਾਨ ਦੀ ਢੋਆ-ਢੋਆਈ ਕਰਨ ਵਾਲੀਆਂ ਗੱਡੀਆਂ ਵੀ ਚੱਲਦੀਆਂ ਹਨ। ਇਸ ਤੋਂ ਇਲਾਵਾ ਖੇਤੀਬਾੜੀ ਦੇ ਸੰਦ, ਵੱਡੀਆਂ ਮਸ਼ੀਨਾਂ ਅਤੇ ਟਰੈਕਟਰ ਟਰਾਲੀਆਂ ਨੂੰ ਸੁਖਾਲੇ ਢੰਗ ਨਾਲ ਇੱਕ ਥਾਂ ਤੋਂ ਦੂਜੀ ਥਾਂ ਲਿਜਾਉਣ ਲਈ ਵੀ ਸੜਕਾਂ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਚੰਗੀਆਂ ਹੋਣਗੀਆਂ ਤਾਂ ਇਹ ਸੂਬੇ ਦੇ ਵਿਕਾਸ ਲਈ ਬਹੁਤ ਹੱਦ ਤੱਕ ਸਹਾਈ ਸਿੱਧ ਹੋ ਸਕਦੀਆਂ ਹਨ।
Leave a Reply