ਅਧਿਕਾਰੀਆਂ ਨੂੰ ਕਾਰਜ ਜਲਦ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਬਠਿੰਡਾ, 14 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ…