ਸਰੀ, 23 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਚੜ੍ਹਦੀ ਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੀਡੀਆ ਦੀ ਨਾਮਵਰ ਸ਼ਖ਼ਸੀਅਤ ਹਰਜਿੰਦਰ ਸਿੰਘ ਥਿੰਦ ਨੂੰ ਉਨਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਅਤੇ ਕਮਿਊਨਿਟੀ ਲਈ ਸੇਵਾਵਾਂ ਦੇ ਮੁੱਖ ਰਖਦਿਆਂ ਸਨਮਾਨਿਤ ਕੀਤਾ ਗਿਆ। ਲੈਂਗਲੀ ਵਿਖੇ ਵਿਸ਼ੇਸ਼ ਤੌਰ ਤੇ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਆਪਣੀ ਕੋਰ ਕਮੇਟੀ ਵੱਲੋਂ ਸ. ਥਿੰਦ ਨੂੰ ਜੀ ਆਇਆਂ ਆਖਿਆ ਅਤੇ ਪੱਤਰਕਾਰੀ ਵਿੱਚ ਉਹਨਾਂ ਦੀਆਂ ਉਪਲੱਬਧੀਆਂ, ਫ਼ਖ਼ਰਯੋਗ ਕਾਰਜ ਅਤੇ ਕਮਿਊਨਿਟੀ ਦੀ ਬਿਹਤਰੀ ਲਈ ਉਹਨਾਂ ਵੱਲੋਂ ਪਾਏ ਯੋਗਦਾਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਸਮਾਗਮ ਵਿਚ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਜਤਿੰਦਰ ਸਿੰਘ ਮਿਨਹਾਸ ਨੂੰ ਵੀ ਕਮਿਊਨਿਟੀ ਵਿੱਚ ਉਨਾਂ ਦੇ ਯੋਗਦਾਨ ਲਈ ਪ੍ਰਸੰਸਾ-ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਜਸਵਿੰਦਰ ਸਿੰਘ ਦਿਲਾਵਰੀ…