ਆਨਲਾਈਨ ਕੰਮਾਂ ਦਾ ਕੀਤਾ ਬਾਈਕਾਟ : ਸੂਬਾ ਆਗੂ ਰਸ਼ਪਾਲ ਸਿੰਘ ਅਤੇ ਦਇਆ ਸਿੰਘ
ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੈਸ਼ਲ ਕੇਡਰ ਅਧਿਆਪਕ ਫਰੰਟ ਪੰਜਾਬ ਵੱਲੋਂ 15 ਨਵੰਬਰ ਤੋਂ ਚੱਲ ਰਿਹਾ ਪੱਕਾ ਧਰਨਾ ਅੱਜ 6 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।ਕਿਉਕਿ 12710 ਸਪੈਸ਼ਲ ਕੇਡਰ ਅਧਿਆਪਕਾਂ ਨੂੰ ਮਾਨ ਸਰਕਾਰ ਵੱਲੋਂ ਕੀਤੇ ਵਾਹਦੇ ਅਨੁਸਾਰ ਪੂਰੇ ਪੇ ਸਕੇਲ ਲਗਾ ਕੇ ਰੈਗੂਲਰ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਸਮੂਹ 12710 ਸਪੈਸ਼ਲ ਕੇਡਰ ਅਧਿਆਪਕਾਂ ਵਲੋਂ ਕੀਤੇ ਜਾਣ ਵਾਲੇ ਹਰੇਕ ਪ੍ਰਕਾਰ ਦੇ ਆਨਲਾਈਨ ਕੰਮਾਂ ਦਾ ਬਾਈਕਾਟ ਕੀਤਾ ਗਿਆ ਹੈ, ਇਸ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਰੀਦਕੋਟ ਨੂੰ ਸੂਚਨਾ ਪੱਤਰ ਵੀ ਦਿੱਤਾ ਗਿਆ। ਸੂਬਾ ਕਮੇਟੀ ਦੇ ਲਏ ਗਏ ਫੈਸਲੇ ਅਨੁਸਾਰ 22 ਨਵੰਬਰ ਨੂੰ ਸਮੂਹ ਪੰਜਾਬ ਦੇ ਸਪੈਸ਼ਲ ਕੇਡਰ ਅਧਿਆਪਕ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਇਹ ਸੰਗਰੂਰ ਵਿਖੇ ਪੱਕਾ ਧਰਨਾ ਓਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ 12710 ਅਧਿਆਪਕਾਂ ਨੂੰ ਪੇ ਸਕੇਲ ਅਤੇ ਸਿਵਿਲ ਸਰਵਿਸ ਰੂਲ ਲਗਾ ਕੇ ਰੈਗੂਲਰ ਨਹੀਂ ਕੀਤਾ ਜਾਂਦਾ।

