ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਗਿੱਦੜਬਾਹਾ ਦੇ ਬਲਾਕ ਪ੍ਰਭਾਵੀ, ਜਿਲਾ ਪ੍ਰਧਾਨ ਐੱਸ.ਸੀ. ਵਿੰਗ ਫਰੀਦਕੋਟ, ਸਾਬਕਾ ਜਿਲਾ ਸਿੱਖਿਆ ਅਫਸਰ ਅਤੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ ਕੇਂਦਰ ਸਰਕਾਰ ਵਲੋਂ 26 ਜਨਵਰੀ ਦੇ ਗਣਤੰਤਰ ਦਿਵਸ ਵਿੱਚ ਪੰਜਾਬ ਦੀਆਂ ਝਾਂਕੀਆਂ ਨੂੰ ਸ਼ਾਮਲ ਨਾ ਕਰਨ ’ਤੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾ ਆਖਿਆ ਕਿ ਪੰਜਾਬ ਦੇ ਲੋਕਾਂ ਦੀਆਂ ਦੇਸ਼ ਦੀ ਆਜਾਦੀ ਵਿੱਚ ਵੱਡੀਆਂ ਕੁਰਬਾਨੀਆਂ ਹਨ ਤੇ ਦੇਸ਼ ਉੱਪਰ ਜਦੋਂ ਵੀ ਔਖੀ ਘੜੀ ਆਈ ਤਾਂ ਪੰਜਾਬ ਦੇ ਲੋਕਾਂ ਨੇ ਡੱਟ ਕੇ ਮੁਕਾਬਲਾ ਕਰਦਿਆਂ ਕੁਰਬਾਨੀਆਂ ਦਿੱਤੀਆਂ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਨਾਲ ਅਜਿਹਾ ਕਰਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾਂ ਇਸ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਪੰਜਾਬ ਦੇ ਲੋਕ ਇਸ ਦਾ ਜਵਾਬ ਆਉਣ ਵਾਲੀਆਂ ਲੋਕ ਸਭਾਂ ਚੋਣਾ ਵਿੱਚ ਜਰੂਰ ਦੇਣਗੇ।
Leave a Comment
Your email address will not be published. Required fields are marked with *