ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰ ਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਅੱਜ ਚੇਅਰਮੈਨ ਜਸਕਰਨ ਸਿੰਘ ਦੀ ਅਗਵਾਈ ਹੇਠ 26 ਜਨਵਰੀ ਗਣਤੰਤਰ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਸਾਡਾ ਸੰਵਿਧਾਨ ਤਿਆਰ ਹੋਇਆ ਸੀ। ਇਸ ਦਿਨ ਨੂੰ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ। ਉਹਨਾਂ ਕਿਹਾ ਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਤੇ ਸਾਡਾ ਭਾਰਤ ਦੇਸ਼ ਲੋਕਤੰਤਰ ਗਣਰਾਜ ਬਣ ਗਿਆ। ਉਹਨਾਂ ਬੱਚਿਆ ਨੂੰ ਦੱਸਿਆ ਕਿ ਇਸ ਦਿਨ ਸਾਨੂੰ ਇਕ ਸੰਵਿਧਾਨ ਮਿਲਿਆ ਸੀ, ਜੋ ਭਾਰਤ ਦੇ ਲੋਕਾਂ ਨੂੰ ਖੁਦ ਭਵਿੱਖ ਤੈਅ ਕਰਨ ਲਈ ਬਣਾਇਆ ਗਿਆ ਸੀ। ਇਸ ਦਿਨ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਤਿਰੰਗਾ ਝੰਡਾ ਲਹਿਰਾ ਕੇ ਸਮੂਹ ਸਟਾਫ ਦੇ ਨਾਲ ਤਿਰੰਗੇ ਨੂੰ ਸਨਮਾਨ ਦਿੱਤਾ। ਇਸ ਮੌਕੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਬੱਚਿਆ ਨੇ ਰੰਗਾਰੰਗ ਪ੍ਰੋਗ੍ਰਾਮ ਪੇਸ਼ ਕੀਤਾ। ਸਾਰੇ ਬੱਚਿਆ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ।