ਫਰੀਦਕੋਟ ,26 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਅੱਜ ਜ਼ਿਲ੍ਹੇ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪੈਨਸ਼ਨਰ ਆਗੂ ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ ਐਸ ਪੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਇੰਦਰਜੀਤ ਸਿੰਘ ਖੀਵਾ, ਪਾਵਰ ਕਾਮ ਪੈਨਸ਼ਨਰ ਆਗੂ ਚੰਦ ਸਿੰਘ ਡੋਡ, ਬਲਵਿੰਦਰ ਰਾਮ ਸ਼ਰਮਾ , ਬਲਵਿੰਦਰ ਸਿੰਘ ਬਰਾੜ , ਇਕਬਾਲ ਸਿੰਘ , ਕੁਲਵੰਤ ਸਿੰਘ ਜੌਹਲ , ਰਾਮ ਪ੍ਰਕਾਸ਼ ਤੇ ਬਲਕਾਰ ਸਿੰਘ ਸਹੋਤਾ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਨਾਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ , ਕੱਚੇ ,ਠੇਕਾ ਆਧਾਰਤ , ਆਊਟਸੋਰਸ ਅਤੇ ਸਕੀਮ ਵਰਕਰਜ਼ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ,ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਾਰ ਵਾਰ ਮੁਲਾਜਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 28 ਅਕਤੂਬਰ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਰੈਲੀ ਕਰਨ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਬੱਸ ਅੱਡੇ ਸਾਹਮਣੇ ਮੁੱਖ ਮੰਤਰ ਪੰਜਾਬ ਦਾ ਪੁਤਲਾ ਫ਼ੂਕਿਆ ਜਾਵੇਗਾ। ਇਸ ਤੋਂ ਬਾਅਦ 7 ਨਵੰਬਰ ਨੂੰ ਫਰੀਦਕੋਟ ਜਿਲ੍ਹੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕਰਨਗੇ ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕ੍ਰਿਸ਼ਨ ਲਾਲ, ਜਗਤਾਰ ਸਿੰਘ ਗਿੱਲ , ਸੁਖਦਰਸ਼ਨ ਸਿੰਘ, ਸੁਖਚੈਨ ਸਿੰਘ ਥਾਂਦੇਵਾਲਾ, ਸੰਤ ਸਿੰਘ ਮੁੱਖ ਅਧਿਆਪਕ, ਅਮਰਜੀਤ ਸਿੰਘ ਵਾਲੀਆ, ਰਾਜਿੰਦਰ ਸਿੰਘ, ਰਾਜ ਧਾਲੀਵਾਲ, ਬਿਸ਼ਨ ਦਾਸ ਅਰੋੜਾ, ਸੁਰਜੀਤ ਸਿੰਘ ਸੰਧੂ, ਗੁਲਾਬ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ ਔਲਖ, ਹਰਦੀਪ ਸਿੰਘ ਫਿਡੂ ਭਲਵਾਨ, ਸੁਖਦੇਵ ਸਿੰਘ, ਅਰਜਨ ਸਿੰਘ, ਇੰਸਪੈਕਟਰ ਮਾਨ ਸਿੰਘ ਬਰਾੜ, ਸੌਰਵ ਸਿੰਘ ਅਜ਼ੀਜ਼, ਮੱਘਰ ਸਿੰਘ, ਹਰਦੇਵ ਸਿੰਘ, ਰੌਸ਼ਨ ਲਾਲ, ਹਰੀ ਪ੍ਰਕਾਸ, ਰਣਜੀਤ ਕੁਮਾਰ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ।