ਕੋਟਕਪੂਰਾ/ਜੈਤੋ, 29 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਚੈਨਾ ਰੋਡ ਜੈਤੋ ਵੱਲੋਂ ਪਰਮ ਪੂਜਨੀਕ, ਮਹਾਨ ਪਰਉਪਕਾਰੀ, ਤਪੱਸਵੀ ਸ਼੍ਰੀ 108 ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ 29ਵਾਂ ਇੱਕ ਰੋਜ਼ਾ ਵਿਸ਼ਾਲ ਮੁਫ਼ਤ ਲੈਂਜ਼ ਕੈਂਪ ਮਿਤੀ 5 ਮਾਰਚ, ਦਿਨ ਮੰਗਲਵਾਰ ਨੂੰ ਸਵੇੇਰੇ 9.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਵਿਖੇ ਲਾਇਆ ਜਾ ਰਿਹਾ ਹੈ। ਇਸ ਕੈਂਪ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਸ਼ਾਸ਼ਤਰੀ ਜੀ ਜਲਾਲ ਵਾਲੇ ਸਾਂਝੇ ਤੌਰ ’ਤੇ ਕਰਨਗੇ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਦੱਸਿਆ ਕਿ ਇੰਗਲੈਂਡ ਵਾਸੀ ਜਸਵਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ ਪੁਰੇਵਾਲ, ਬੀਬੀ ਪਰਮਿੰਦਰ ਕੌਰ ਪੁਰੇਵਾਲ (ਐੱਲ.ਐੱਲ.ਬੀ.), ਪਰਮਿੰਦਰ ਸਿੰਘ ਮਾਂਗਟ, ਹਰਨੇਕ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੱਲਾ, ਬਲਵਿੰਦਰ ਸਿੰਘ ਚੌਹਾਨ, ਭੁਪਿੰਦਰਪਾਲ ਸਿੰਘ ਭੰਮਰਾ, ਜੋਗਾ ਸਿੰਘ ਢਿੱਲੋਂ, ਹਰਮਿੰਦਰ ਸਿੰਘ ਦੂਹਰਾ, ਰਮਨ ਕੁਮਾਰ ਸ਼ਰਮਾ, ਜਸਪਾਲ ਸਿੰਘ ਭੱਲਾ, ਕਲਬੀਰ ਮੰਡੇਰ, ਪ੍ਰਵੀਨ ਕੁਮਾਰ ਮੈਨੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਲਾਏ ਜਾ ਰਹੇ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਡਾ. ਦੀਪਕ ਗਰਗ (ਐੱਮ.ਐੱਸ.), ਡਾ. ਭੁਪਿੰਦਰਪਾਲ ਕੌਰ (ਐੱਮ.ਐੱਸ.) ਅਤੇ ਡਾ. ਮੋਨਿਕਾ ਬਲਿਆਨ (ਐੱਮ.ਐੱਸ.) ਮਰੀਜ਼ਾਂ ਦੀਆਂਅੱਖਾਂ ਦੀ ਜਾਂਚ ਕਰਨਗੇ ਅਤੇ ਆਪੇ੍ਰਸ਼ਨ ਯੋਗ ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਉਣਗੇ। ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਲੋਕਾਂ ਨੂੰ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪ੍ਰੇਸ਼ਨ ਲਈ ਯੋਗ ਮਰੀਜ਼ ਆਪਣੇ ਵਾਰਿਸ ਅਤੇ ਘਰ ਦਾ ਫੋਨ ਨੰਬਰ ਲੈ ਕੇ ਆਉਣ। ਮਰੀਜ਼ ਸਾਫ਼ ਕੱਪੜੇ ਪਾ ਕੇ ਆਉਣ, ਲੈਂਜ ਵਾਲੇ ਮਰੀਜ਼ ਆਪਣੇ ਨਾਲ ਵੋਟਰ ਕਾਰਡ, ਪੈਨ ਕਾਰਡ ਅਤੇ ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਲਾਜ਼ਮੀ ਨਾਲ ਲੈ ਕੇ ਆਉਣ। ਉਨਾਂ ਕਿਹਾ ਕਿ ਜਿੰਨਾਂ ਮਰੀਜ਼ਾਂ ਨੂੰ ਸ਼ੂਗਰ, ਬਲੱਡ ਪ੍ਰੈੱਸ਼ਰ ਜਾਂ ਦਿਲ ਦਾ ਰੋਗ ਹੋਵੇਗਾ ਉਹਨਾਂ ਨੂੰ ਸਿਰਫ਼ ਦਵਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਮਰੀਜ਼ਾਂ ਅਤੇ ਉਨਾਂ ਦੇ ਵਾਰਿਸਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ ਕੀਤਾ ਜਾਵੇਗਾ।
Leave a Comment
Your email address will not be published. Required fields are marked with *