
ਫਰੀਦਕੋਟ, 27 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸ਼੍ਰੀਮਤੀ ਬੇਅੰਤ ਕੌਰ ਸੇਖੋਂ ਧਰਮਪਤਨੀ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਵੱਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ-ਕਮ-ਕਾਰਜ ਸਾਧਕ ਅਫਸਰ ਪੰਚਾਇਤ ਸੰਮਤੀ ਦਫਤਰ ਫਰੀਦਕੋਟ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਅਵਾਸ ਯੋਜਨਾ ਤਹਿਤ ਫਲੱਡ ਵਿੱਚ ਨੁਕਸਾਨੇ ਗਏ ਘਰਾਂ ਨੂੰ ਸਪੈਸ਼ਲ ਪ੍ਰੋਜੈਕਟ ਅਧੀਨ 10 ਗ੍ਰਾਮ ਪੰਚਾਇਤਾਂ ਦੇ 32 ਪਰਿਵਾਰਾਂ ਨੂੰ ਘਰ ਬਣਾਉਣ ਲਈ ਕੁੱਲ 38 ਲੱਖ 40 ਹਜਾਰ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਫਰੀਦਕੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ। ਇਸ ਮੌਕੇ ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸਮੇਤ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼੍ਰੀਮਤੀ ਸੇਖੋਂ ਵੱਲੋਂ ਲਾਭਪਾਤਰੀਆਂ ਨੂੰ ਰਸਮੀ ਤੌਰ ’ਤੇ ਪ੍ਰਵਾਨਗੀ ਪੱਤਰ ਦਿੱਤੇ ਗਏ, ਜਿਸ ਤਹਿਤ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਮਿਲ ਕੇ ਲੋੜਵੰਦਾਂ ਨੂੰ ਘਰ ਬਣਾਉਣ ਵਿੱਚ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸਮੇਂ ਨੱਥਾ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਰੀਦਕੋਟ, ਮਨਪ੍ਰੀਤ ਸਿੰਘ ਸੁਪਰਡੈਂਟ, ਖੁਸ਼ਵੰਤ ਸ਼ਰਮਾ ਜੇ.ਈ., ਰਾਜੀਵ ਚੌਹਾਨ ਲੇਖਾਕਾਰ, ਦਫਤਰ ਸਟਾਫ ਅਤੇ ਪਿੰਡਾਂ ਦੇ ਸਰਪੰਚ/ਪੰਚ ਆਦਿ ਵੀ ਹਾਜ਼ਰ ਸਨ।

