ਫਰੀਦਕੋਟ , 10 ਅਪੈ੍ਰਲ (ਵਰਲਡ ਪੰਜਾਬੀ ਟਾਈਮਜ)
ਜ਼ਿਲਾ ਪੁਲਿਸ ਮੁਖੀ ਹਰਜੀਤ ਸਿੰਘ ਫਰੀਦਕੋਟ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ ਇਕ ਲੜਕੇ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਥਾਨਕ ਬੱਤੀਆਂ ਵਾਲੇ ਚੌਂਕ ਵਿੱਚ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਪੈਦਲ ਆਉਂਦੇ ਤੱਕਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਉਸ ਕੋਲੋਂ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਪੈਣ ’ਤੇ ਰੈਗੂਲਰ ਏਐਸਆਈ ਸੁਖਦੇਵ ਸਿੰਘ ਨੂੰ ਮੌਕੇ ’ਤੇ ਬੁਲਾ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਨਾਮ-ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲੱਭੀ ਪੁੱਤਰ ਰੋਸ਼ਨ ਸਿੰਘ ਵਾਸੀ ਬਚਨਾ ਬਸਤੀ ਚੰਦਭਾਨ ਥਾਣਾ ਜੈਤੋ ਜਿਲਾ ਫਰੀਦਕੋਟ ਦੱਸਿਆ। ਤਫਤੀਸ਼ੀ ਅਫਸਰ ਏਐਸਆਈ ਸੁਖਦੇਵ ਸਿੰਘ ਮੁਤਾਬਿਕ ਉਸ ਖਿਲਾਫ ਸਥਾਨਕ ਸਿਟੀ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਬੀ/61/85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Leave a Comment
Your email address will not be published. Required fields are marked with *