ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਜੂਨੀਅਰ ਗਰੁੱਪ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸੀਨੀਅਰ ਗਰੁੱਪ ਬਣਾ ਕੇ 20 ਨਵੰਬਰ ਨੂੰ ਸਵੇਰੇ ਠੀਕ 10:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ.ਆਰ.ਓ. ਪ੍ਰੋਫੈਸਰ ਹਰਬੰਸ ਸਿੰਘ ਪਦਮ, ਤਰਸੇਮ ਨਰੂਲਾ, ਮੁਖਤਿਆਰ ਸਿੰਘ ਮੱਤਾ ਅਤੇ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਵਿਸ਼ਾ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਮਹੱਤਤਾ, ਧਾਰਮਿਕ ਸਹਿਣਸ਼ੀਲਤਾ ਦੇ ਅਲੰਬਰਦਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਹੋਵੇਗਾ। ਉਹਨਾਂ ਅੱਗੇ ਦੱਸਿਆ ਕਿ ਜੂਨੀਅਰ ਗਰੁੱਪ ਦੇ ਜੇਤੂ ਵਿਦਿਆਰਥੀਆਂ ਨੂੰ ਪਹਿਲਾ ਸਥਾਨ 2000 ਰੁਪਏ, ਦੂਜਾ ਸਥਾਨ 1500 ਰੁਪਏ ਅਤੇ ਤੀਜਾ ਸਥਾਨ 1000 ਰੁਪਏ, ਇਸੇ ਤਰ੍ਹਾਂ ਸੀਨੀਅਰ ਗਰੁੱਪ ਦੇ ਜੇਤੂ ਵਿਦਿਆਰਥੀਆਂ ਨੂੰ ਪਹਿਲਾ ਸਥਾਨ 2500 ਰੁਪਏ, ਦੂਜਾ ਸਥਾਨ 2000 ਰੁਪਏ ਅਤੇ ਤੀਜਾ ਸਥਾਨ ਨੂੰ 1500 ਰੁਪਏ ਨਗਦ ਰਾਸ਼ੀ, ਸਰਟੀਫਿਕੇਟ, ਮੈਡਲ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਤ ਇੱਕ ਪੁਸਤਕ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।
