ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਪੂਰੇ ਭਾਰਤ ਅਤੇ ਪੰਜਾਬ ਪੱਧਰ ’ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੋਟਕਪੂਰਾ ਸਾਈਕਲ ਰਾਇਡਰ ਦੀ ਟੀਮ ਦੇ ਮੈਂਬਰਾਂ ਵੱਲੋਂ ਸ਼ਹੀਦੀ ਦਿਹਾੜੇ ਮੌਕੇ 350 ਕਿਲੋਮੀਟਰ ਸਾਈਕਲ ਚਲਾਉਣ ਦਾ ਪੋਸਟਰ ਅੱਜ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਦੇ ਮੈਂਬਰਾਂ ਵੱਲੋਂ ਦਸ ਦਿਨਾਂ ਵਿੱਚ ਮਿਤੀ 25 ਨਵੰਬਰ ਤੱਕ ਉਪਰੋਕਤ ਟੀਚਾ ਪੂਰਾ ਕਰਨ ਦਾ ਉਪਰਾਲਾ ਕੀਤਾ ਗਿਆ ਹੈ, ਜੋ ਵੀ ਮੈਂਬਰ ਇਸ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨਗੇ, ਉਨ੍ਹਾਂ ਮੈਂਬਰਾਂ ਨੂੰ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ, ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾ. ਕੁਲਦੀਪ ਧੀਰ, ਗੁਰਦੀਪ ਸਿੰਘ ਕਲੇਰ, ਰਜੇਸ਼ ਮੋਂਗਾ, ਜਰਨੈਲ ਸਿੰਘ, ਅਰਵਿੰਦ ਲੱਕੀ ਮਨਜਿੰਦਰ ਸਿੰਘ ਅਤੇ ਰਜਤ ਕਟਾਰੀਆ ਆਦਿ ਹਾਜ਼ਰ ਸਨ।

