ਮਿਲਾਨ, 31 ਜਨਵਰੀ : (ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼)
4 ਫਰਵਰੀ 2024 ਦਿਨ ਐਤਵਾਰ ਨੂੰ ਸੰਤ ਬਾਬਾ ਨਿਧਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਜੀ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਭਾਈ ਮਨੀ ਸਿੰਘ ਜੀ ਦਸਤਾਰ ਸੇਵਾ ਸਿਖਲਾਈ,ਨੋਵੇਲਾਰਾ ਵਾਲੇ ਵੀਰਾਂ ਵੱਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਦਸਤਾਰ ਸਿਖਲਾਈ ਅਤੇ ਦਸਤਾਰ ਲੰਗਰ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਦਸਤਾਰਾਂ ਵੀ ਕੋਲੋਂ ਦਿੱਤੀਆਂ ਜਾਣਗੀਆਂ।ਇਹ ਵੀਰ ਵੱਖ ਵੱਖ ਸਮੇਂ ਤੇ ਨਵੀਂ ਪੀੜੀ ਨੂੰ ਦਸਤਾਰ ਨਾਲ ਜੋੜਨ ਲਈ ਸਿਖਲਾਈ ਕੈਂਪ ਲਗਾਉਂਦੇ ਰਹਿੰਦੇ ਹਨ। ਜਿਕਰਯੋਗ ਹੈ ਕਿ ਨਵੀਂ ਪੀੜੀ ਦੇ ਬੱਚੇ ਅਤੇ ਨੌਜਵਾਨ ਬਹੁਤ ਹੀ ਉਤਸਾਹ ਨਾਲ ਇਹਨਾਂ ਕੈਂਪਾਂ ਵਿੱਚ ਹਿੱਸਾ ਲੈਂਦੇ ਹਨ। ਪ੍ਰਬੰਧਕ ਕਮੇਟੀ ਵੱਲੋਂ ਸਾਰੀ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰੂ ਜਸ ਸੁਣੋ ਅਤੇ ਦਸਤਾਰ ਸਿਖਲਾਈ ਕੈਂਪ ਦਾ ਵੀ ਲਾਹਾ ਲਓ।