ਫ਼ਤਹਿਗੜ੍ਹ ਸਾਹਿਬ 28 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਅਤੇ ਐਮ.ਐਲ.ਏ. ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ, ਉੱਘੇ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵਕ ਹਰਮਨਪ੍ਰੀਤ ਸਿੰਘ ਨੂੰ ਸਨਮਾਨ ਚਿੰਨ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ। ਪਿਛਲੇ ਲੰਮੇ ਅਰਸੇ ਤੋਂ ਸਮਾਜ ਸੇਵਾ ਨੂੰ ਸਮਰਪਿਤ ਹਰਮਨਪ੍ਰੀਤ ਸਿੰਘ ਦੇ ਕਾਰਜਾਂ ਦੀ ਗੱਲ ਕਰੀਏ ਤਾਂ ਸਵੱਛ ਵਾਤਾਵਰਣ ਲਈ ਉਨ੍ਹਾਂ ਅਨੇਕਾਂ ਹੀ ਬੂਟੇ ਲਗਾ ਰੁੱਖ ਬਣਨ ਤੱਕ ਸਾਂਭ-ਸੰਭਾਲ ਕਰਨ, ਲੋਕਾਂ ਨੂੰ ਬੂਟੇ ਵੰਡਣਾ, ਹਵਾ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ,ਪਸ਼ੂ-ਪੰਛੀਆਂ ਦੀ ਹੋਣਦ ਨੂੰ ਬਚਾਉਣ ਲਈ ਉਪਰਾਲੇ ਕਰਨਾ ਆਦਿ ਸ਼ਾਮਲ ਹੈ। 26 ਜਨਵਰੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਅਵਾਰਡ ਪ੍ਰਾਪਤ ਕਰਨ ਉਪ੍ਰੰਤ ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦੇ ਹੋਏ ਸਮਾਜ ਪ੍ਰਤੀ ਸੇਵਾਵਾਂ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਕਰਨ ਦਾ ਪ੍ਰਣ ਕੀਤਾ ਅਤੇ ਉਨ੍ਹਾਂ ਬੂਟੇ ਲਗਾਉਣ ਅਤੇ ਪਾਣੀ ਦੀ ਬੱਚਤ ਕਰਨ ਲਈ ਸਮਾਜਕ ਲੋਕਾਂ ਨੂੰ ਅਪੀਲ ਵੀ ਕੀਤੀ। ਇਸ ਮੌਕੇ ਪ੍ਰਸ਼ਾਸ਼ਨਿਕ ਤੇ ਨਿਆਂਇਕ ਅਧਿਕਾਰੀ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।