ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿੱਚੋਂ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਮਾਸਟਰ ਮਨੀਸ਼ ਛਾਬੜਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਵਿਖੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾ ਅਰਸ਼ਦੀਪ ਕੌਰ ਨੇ 92.6 ਫੀਸਦੀ ਅੰਕਾਂ ਨਾਲ ਪਹਿਲਾ, ਦਿਵਿਆ ਸ਼ਰਮਾ ਨੇ 91.5 ਫੀਸਦੀ ਨੰਬਰਾਂ ਨਾਲ ਦੂਜਾ ਅਤੇ ਭਾਵਨਾ ਨੇ 90 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਕੂਲ ਹੈੱਡ ਮਾਸਟਰ ਮਨੀਸ਼ ਛਾਬੜਾ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਦਸਵੀਂ ਜਮਾਤ ਵਿੱਚੋਂ ਮੈਰਿਟ ਪ੍ਰਾਪਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਅਤੇ ਮਾਪਿਆਂ ਨੂੰ ਹੋਰ ਜ਼ਿੰਮੇਵਾਰੀ ਨਾਲ ਆਪਣੇ ਬੱਚਿਆਂ ਵੱਲ ਧਿਆਨ ਦੇਣ ਲਈ ਆਖਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਰਿੰਦਰਪਾਲ ਸਿੰਘ, ਸ਼੍ਰੀਮਤੀ ਇੰਦਰਜੀਤ ਕੌਰ, ਸ਼੍ਰੀਮਤੀ ਰੁਪਿੰਦਰ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਸ਼ਿਖਾ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਸ਼ੀਲਮ ਜੈਨ ਅਤੇ ਮਾ. ਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।