ਕੋਟਕਪੂਰਾ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪ੍ਰਸਿੱਧ ਪੰਜਾਬੀ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਖੁਸ਼ੀ ਦੇ ਮਾਹੌਲ ਵਿੱਚ ਕੋਟਕਪੂਰਾ ਤੋਂ ਅਜੇ ਪਸਰੀਚਾ ਨੇ ਚੰਡੀਗੜ੍ਹ ਵਿਖੇ ਜਾ ਕੇ ਬਾਲ ਮਕੁੰਦ ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਪੰਜਾਬ ਭਰ ਤੋਂ ਸਮਾਜਿਕ ਅਤੇ ਰਾਜਨੀਤਕ ਹਸਤੀਆਂ ਨੇ ਵੀ ਸ਼ਿਰਕਤ ਕੀਤੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਾ: ਅੰਮ੍ਰਿਤ ਵੜਿੰਗ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਉੱਘੇ ਸਮਾਜਸੇਵੀ ਸੰਤ ਸੀਚੇਵਾਲ, ਡਾ: ਇੰਦਰਜੀਤ ਸਿੰਘ, ਡਾ: ਅਮਨ ਵੜਿੰਗ, ਫਿਲਮੀ ਅਦਾਕਾਰ ਜਸਵਿੰਦਰ ਸਿੰਘ ਭੱਲਾ ਸਮੇਤ ਪੰਜਾਬ ਭਰ ’ਚੋਂ ਹੋਰ ਹਸਤੀਆਂ ਨੇ ਪਹੁੰਚੇ ਕੇ ਸ਼੍ਰੀ ਸ਼ਰਮਾ ਨੂੰ ਵਧਾਈ ਦਿੱਤੀ। ਇਸ ਮੌਕੇ ਬਾਲ ਮੁਕੰਦ ਸ਼ਰਮਾਂ ਨੇ ਬੋਲਦਿਆਂ ਕਿਹਾ ਕਿ ਉਹ ਮਿਲੀ ਇਸ ਅਹਿਮ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਅਜੇ ਪਸਰੀਚਾ ਨੇ ਕਿਹਾ ਕਿ ਬਾਲ ਮੁਕੰਦ ਸ਼ਰਮਾ ਇਕ ਨੇਕ ਦਿਲ ਇਨਸਾਨ ਹਨਠ ਜਿਸ ਕਰਕੇ ਉਹਨਾ ਦੀ ਨਿਯੁਕਤੀ ਕੀਤੀ ਗਈ ਹੈ।