ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ : ਸੰਧਵਾਂ
ਕੋਟਕਪੂਰਾ, 1 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡੱਡੀ ਚੋਪੜਾ ਮੈਮੋਰੀਅਲ ਕਿ੍ਰਕਟ ਟੂਰਨਾਮੈਂਟ ਦਾ ਫਾਈਨਲ ਮੈਚ ਅਬੋਹਰ ਕਿ੍ਰਕਟ ਅਕੈਡਮੀ ਅਤੇ ਸੰਦੀਪ ਇਲੈਵਨ ਦਲ ਸਿੰਘ ਵਾਲਾ ਜੈਤੋ ਵਿਚਕਾਰ ਖੇਡਿਆ ਗਿਆ। ਮੈਚ ਦੇ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਸਨ, ਇਸ ਦੀ ਪ੍ਰਧਾਨਗੀ ਕੋਟਕਪੂਰਾ ਕਿ੍ਰਕਟ ਐਸੋਸੀਏਸ਼ਨ ਦੇ ਚੇਅਰਮੈਨ ਐਮ.ਡੀ ਬਾਬਾ ਮਿਲਕ ਵਿਜੇ ਅਰੋੜਾ ਨੇ ਕੀਤੀ। ਜਦਕਿ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਬਿੱਟਾ ਨਰੂਲਾ ਨੇ ਵਿਸੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ 10 ਨੌਜਵਾਨ ਲੋੜਵੰਦ ਖਿਡਾਰੀਆਂ ਨੂੰ ਕੱਪੜੇ ਵੰਡੇ। ਇਸ ਮੌਕੇ ਕਿ੍ਰਕਟ ਐਸੋਸੀੇੲਸ਼ਨ ਦੇ ਪ੍ਰਧਾਨ ਅਮਿਤ ਕਾਵੀਆ ਅਤੇ ਜਨਰਲ ਸਕੱਤਰ ਸੰਦੀਪ ਬਾਬਾ ਨੇ ਆਪਣੀ ਟੀਮ ਸਮੇਤ ਸਪੀਕਰ ਕੁਲਤਾਰ ਸੰਧਵਾਂ ਨੂੰ ਉਨ੍ਹਾਂ ਦੇ ਨਾਮ ਅਤੇ ਵਿਧਾਨ ਸਭਾ ਹਲਕਾ ਨੰਬਰ ਵਾਲੀ ਜਰਸੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਿਡਾਰੀਆਂ ਨੂੰ ਅਸੀਰਵਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਮਜਬੂਤ ਕਰਨ ਦਾ ਸਭ ਤੋਂ ਵਧੀਆ ਜਰੀਆ ਹਨ, ਉਨ੍ਹਾਂ ਨੇ ਖਿਡਾਰੀਆਂ ਨੂੰ ਨਸÇਆਂ ਤੋਂ ਦੂਰ ਰਹਿਣ ਅਤੇ ਖੇਡਾਂ ‘ਚ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਧਾਨ ਅਮਿਤ ਕਾਵੀਆ ਦੇ ਯਤਨਾਂ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਕੋਟਕਪੂਰਾ ਵਿੱਚ ਇੱਕ ਸ਼ਾਨਦਾਰ ਕਿ੍ਰਕਟ ਗਰਾਊਂਡ ਬਣਾਇਆ ਹੈ ਅਤੇ ਜਨਰਲ ਸਕੱਤਰ ਸੰਦੀਪ ਬਾਬਾ ਅਤੇ ਹੋਰ ਸਾਥੀਆਂ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ। ਮੈਚ ਵਿੱਚ ਟਾਸ ਜਿੱਤ ਕੇ ਸੰਦੀਪ ਇਲੈਵਨ ਨੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ।