*ਫਰੀਦਕੋਟ ਦੇ ਲੋਕ ਹੰਸ ਰਾਜ ਹੰਸ ਨੂੰ ਚੋਣ ਜਿਤਾ ਕੇ ਲੋਕ ਸਭਾ ’ਚ ਭੇਜਣਗੇ : ਰਾਜਨ ਨਾਰੰਗ*
ਕੋਟਕਪੂਰਾ, 6 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੂਫੀ ਗਾਇਕ ਅਤੇ ਪੱਛਮੀ ਦਿੱਲੀ ਦੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਨਾਲ ਫਰੀਦਕੋਟ ਵਿਖੇ ਭਾਜਪਾ ਦੇ ਜਿਲਾ ਮੀਤ ਪ੍ਰਧਾਨ ਨੇ ਮੁਲਾਕਾਤ ਕੀਤੀ। ਉਹਨਾ ਦੱਸਿਆ ਕਿ ਹੰਸ ਰਾਜ ਹੰਸ ਜਮੀਨੀ ਪੱਧਰ ’ਤੇ ਜੁੜੇ ਹੋਏ ਵਿਅਕਤੀ ਹਨ, ਜੇਕਰ ਫਰੀਦਕੋਟ ਲੋਕ ਸਭਾ ਦੇ ਲੋਕਾਂ ਵਲੋਂ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਤੇ ਲੋਕ ਸਭਾ ’ਚ ਭੇਜਿਆ ਗਿਆ ਤਾਂ ਉਹਨਾਂ ਪਾਸੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਨੂੰ ਹੋਰ ਵਿਕਾਸ ਪੱਖੋਂ ਉਚਾਈਆਂ ’ਤੇ ਲਿਆਣ ਲਈ ਯਤਨਸ਼ੀਲ ਹੋ ਕੇ ਕੰਮ ਕਰਨਗੇ। ਰਾਜਨ ਨਾਰੰਗ ਨੇ ਦੱਸਿਆ ਕਿ ਹੰਸ ਰਾਜ ਹੰਸ ਇੱਕ ਇਨਸਾਫ ਪਸੰਦ ਚੰਗੀ ਛਵੀ ਵਾਲੇ, ਪੜੇ-ਲਿਖੇ ਅਤੇ ਇਮਾਨਦਾਰ ਵਿਅਕਤੀ ਹਨ। ਉਹਨਾਂ ਦਾਅਵਾ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਪੰਜਾਬ ਅਤੇ ਭਾਰਤੀ ਜਨਤਾ ਪਾਰਟੀ ਦੇ ਵੱਡੀ ਗਿਣਤੀ ’ਚ ਉਮੀਦਵਾਰ ਜਿੱਤਣਗੇ। ਉਹਨਾਂ ਦੱਸਿਆ ਕਿ ਭਾਜਪਾ ਦੀ ਉੱਚ ਲੀਡਰਸ਼ਿਪ ਵਲੋਂ ਪੰਜਾਬ ਵਿੱਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦੇ ਫੈਸਲੇ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਭਾਜਪਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਨਵਾਂ ਇਤਿਹਾਸ ਸਿਰਜੇਗੀ। ਉਨਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ’ਚ ਪੰਜਾਬ ਦੇ ਲੋਕ ਆਪਣਾ ਅਹਿਮ ਯੋਗਦਾਨ ਪਾਉਣਗੇ।