ਯੂਥ ਵੀਰਾਂਗਣਾਂਵਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ : ਬੌਬੀ
ਮਹਿਲਾਵਾਂ ਨੂੰ ਆਰਥਿਕ ਪੱਖੋਂ ਮਜਬੂਤ ਬਨਾਉਣਾ ਮੁੱਖ ਉਦੇਸ਼ : ਕਿਰਨ
ਬਠਿੰਡਾ, 8 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ)
ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਸ਼ਹਿਰ ਵਿਚ ਭਾਈ ਕਾ ਮੁਹੱਲਾ, ਸਾਹਮਣੇ ਅਸ਼ੋਕਾ ਡੇਅਰੀ ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ। ਸੈਂਟਰ ਦੇ ਉਦਘਾਟਨ ਮੌਕੇ ਵਾਰਡ ਨੰ.26 ਦੇ ਕੌਂਸਲਰ ਸੰਦੀਪ ਕੁਮਾਰ ਬੌਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿਲਾਈ ਸੈਂਟਰ ਦੇ ਉਦਘਾਟਨ ਉਪਰੰਤ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬੌਬੀ ਨੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ ਹਨ। ਉਨਾਂ ਸਿਖਲਾਈ ਹਾਸਿਲ ਕਰਨ ਵਾਲੀਆਂ ਬੱਚੀਆਂ ਨੰੂ ਕਿਹਾ ਕਿ ਉਹ ਪੂਰੀ ਲਗਨ ਨਾਲ ਸਿਖਲਾਈ ਹਾਸਿਲ ਕਰਨ ਤਾਂ ਕਿ ਭਵਿੱਖ ਵਿਚ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਉਨਾਂ ਕਿਹਾ ਕਿ ਯੂਥ ਵਲੰਟੀਅਰਾਂ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਂਵਾਂ ਤੇ ਜਾ ਕੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ, ਉਸ ਦੇ ਵਾਰਡ ਵਿਚ ਵੀ ਯੂਥ ਵਲੰਟੀਅਰਾਂਵੱਲੋਂ ਪੌਦੇ ਲਗਾਉਣਾ, ਬਿਊਟੀ ਪਾਰਲਰ ਸਿਖਲਾਈ ਦੇਣਾ, ਲੋਕਾਂ ਨੂੰ ਸਮਾਜਿਕ ਕੁਰੀਤੀਆਂ ਅਤੇ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕਰਨਾ ਆਦਿ ਕੰਮ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ, ਉਨਾਂ ਭਰੋਸਾ ਦਵਾਇਆ ਕਿ ਉਹ ਇਸ ਸੰਸਥਾ ਦੇ ਨਾਲ ਹਮੇਸ਼ਾਂ ਖੜੇ ਅਤੇ ਲੋਕ ਭਲਾਈ ਕੰਮਾਂ ਵਿਚ ਉਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਵਲੰਟੀਅਰ ਕਿਰਨ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਪੱਖੋਂ ਮਜਬੂਤ ਬਨਾਉਣਾ ਹੀ ਸਾਡਾ ਮੁੱਖ ਉਦੇਸ਼ ਹੈ। ਅੱਜ ਦੇ ਮੁਕਾਬਲੇਬਾਜੀ ਦੇ ਦੌਰ ਵਿਚ ਔਰਤਾਂ ਨੂੰ ਵੀ ਘਰ ਚਲਾਉਣ ਲਈ ਅੱਗੇ ਆਉਣਾ ਹੋਵੇਗਾ ਤਾਂ ਹੀ ਪਰਿਵਾਰ ਨੂੰ ਬੇਹਤਰ ਸਹੂਲਤਾਂ ਅਤੇ ਆਰਥਿਕ ਮਜਬੂਤੀ ਦਿੱਤੀ ਜਾ ਸਕੇਗੀ ਅਤੇ ਬੱਚਿਆਂ ਦਾ ਪਾਲਣ- ਪੋਸ਼ਣ ਚੰਗੀ ਤਰਾਂ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ ਵਿਚ ਲਗਭਗ 18 ਲੜਕੀਆਂ ਨੂੰ ਯੂਥ ਵਲੰਟੀਅਰਾਂ ਨੀਲਮ, ਤਨਿਸ਼ਾ, ਪੂਜਾ ਅਤੇ ਸਪਨਾ ਵੱਲੋਂ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਯੂਥ ਵੀਰਾਂਗਨਾਂਏਂ ਸੁਨੀਤਾ, ਆਰਤੀ, ਅੰਕਿਤਾ ਅਤੇ ਹੋਰ ਮੈਂਬਰਾਂ ਹਾਜਰ ਸਨ।