ਬਰਨਾਲਾ 17 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਵਿੱਦਿਅਕ ਵਰ੍ਹੇ ਦੇ ਅਰੰਭ ਵਿੱਚ ਹਰ ਸਾਲ ਦੀ ਤਰ੍ਹਾਂ ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ (ਬਰਨਾਲਾ) ਵਿਖੇ ਸਰਦਾਰ ਗੁਰਤੇਜ ਸਿੰਘ ਸਿੱਧੂ ਕੈਨੇਡਾ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਸਕੂਲ ਵਿੱਚ ਭਾਈ ਬਹਿਲੋ ਜੀ ਦੀ ਯਾਦ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਕਾਪੀਆਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਰਜਿਸਟਰ ਵੰਡੇ ਗਏ। ਜਿਕਰਯੋਗ ਹੈ ਕਿ ਇਹ ਸੇਵਾ ਇਸ ਪਰਿਵਾਰ ਵੱਲੋਂ ਲਗਾਤਾਰਤਾ ਪਿਛਲੇ ਕਾਫੀ ਲੰਮੇ ਅਰਸੇ ਤੋਂ ਨਿਭਾਈ ਜਾ ਰਹੀ ਹੈ।
ਬੀਤੇ ਦਿਨ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਰਜਿਸਟਰ ਵੰਡੇ ਗਏ। ਇਸ ਮੌਕੇ ਸਕੂਲ ਮੁਖੀ ਸ. ਬਬਲਜੀਤ ਸਿੰਘ ਸੰਧੂ,ਸਮੂਹ ਸਟਾਫ ਅਤੇ ਅਲੁਮਨੀ ਕਮੇਟੀ ਵੱਲੋਂ ਧੰਨਵਾਦ ਕਰਦਿਆਂ ਇਸ ਪਰਿਵਾਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਤੋਂ ਇਲਾਵਾ ਸਕੂਲ ਦੀਆਂ ਦੋ ਵਿਦਿਆਰਥਣਾਂ ਮਨਜੋਤ ਕੌਰ ਤੇ ਜਸਪ੍ਰੀਤ ਕੌਰ ਵੱਲੋਂ ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਇਸ ਪਰਿਵਾਰ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਮਾਸਟਰ ਨਿਰਭੈ ਸਿੰਘ ਜੀ ਚੱਕ ਭਾਈ ਕਾ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਤੋਂ ਇਲਾਵਾ ਮੌਕੇ ‘ਤੇ ਭਾਈ ਬਲਵੀਰ ਸਿੰਘ ਸਿੱਧੂ, ਸਰਪੰਚ ਅਮਰਜੀਤ ਸਿੰਘ ਜੀ ਸਿੱਧੂ, ਮਾਸਟਰ ਨਿਰਭੈ ਸਿੰਘ, ਰਵਿੰਦਰ ਸਿੰਘ ਮੂੰਮ ਹਾਜ਼ਰ ਸਨ।