ਫਰੀਦਕੋਟ , 24 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ, ਕੋਟਕਪੂਰਾ ਵੀਰਪਾਲ ਕੌਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 20 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 4 ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਅਮਨਦੀਪ ਸਿੰਘ ਸੋਢੀ ਵਲੋਂ ਜਿਲ੍ਹਾ ਟਾਸਕ ਫੋਰਸ ਟੀਮ ਸੁਮਨਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰ, ਜਗਰੂਪ ਸਿੰਘ ਏ.ਐਸ.ਆਈ, ਰਜਿੰਦਰ ਕੁਮਾਰ ਏ.ਐਸ.ਆਈ ਟ੍ਰੈਫਿਕ ਪੁਲਿਸ ਵਲੋਂ ਕੋਟਕਪੂਰਾ ਵਿਖੇ ਬੱਸ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ ਸਕੂਲ ਵਾਹਣ ਪਾਲਿਸੀ ਦੀਆਂ ਬਰੀਕੀਆਂ ਅਤੇ ਫਾਇਦਿਆ ਸੰਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਤਾਂ ਜੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਯਕੀਨੀ ਬਣਾਈ ਜਾ ਸਕੇ।