ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਰਵ ਕਲਿਆਣ ਸੰਸਥਾ ਦੇ ਮੈਂਬਰ ਹਰਮੰਦਰ ਸਿੰਘ ਨੇ ਬੱਚਿਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਦੱਸਿਆ। ਉਨਾਂ ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਅਤੇ ਉਨਾਂ ਨੂੰ ਸਹੀ ਮਾਰਗ ਅਤੇ ਚੰਗੀ ਸਿੱਖਿਆ ਦਿੱਤੀ। ਇਸ ਮੌਕੇ ਬੱਚਿਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਫਿਲਮ ਵੀ ਦਿਖਾਈ ਗਈ। ਇਸ ਫਿਲਮ ਰਾਹੀਂ ਹਰਮੰਦਰ ਸਿੰਘ ਨੇ ਬੱਚਿਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਦੱਸਿਆ। ਉਨਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸਾਰਿਆਂ ਨੇ ਮਿਲ ਕੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਹੋਰਨਾ ਤੋਂ ਇਲਾਵਾ ਚੇਅਰਮੈਨ ਜਸਕਰਨ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜਰ ਸਨ।