ਫਰੀਦਕੋਟ , 5 ਮਈ (ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਹਲਕਾ ਫਰੀਦਕੋਟ ਤੋਂ ਐਲਾਨੇ ‘ਆਪ’ ਉਮੀਦਵਾਰ ਫਿਲਮੀ ਸਟਾਰ ਕਰਮਜੀਤ ਅਨਮੋਲ ਨੂੰ ਆਏ ਦਿਨੀਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਵੱਡਮੁੱਲਾ ਹੁੰਗਾਰਾ ਮਿਲ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਸੰਦੀਪ ਸਿੰਘ ਕੰਮੇਆਨਾ ਨੇ ਆਖਿਆ ਕਿ ਲੋਕ ਇਸ ਵਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੋ ਸਾਲਾਂ ਵਿੱਚ ਹੋਏ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ 13 ਦੀਆਂ 13 ਸੀਟਾਂ ’ਤੇ ਹੂੰਝਾ ਫੇਰ ਜਿੱਤ ਦਿਵਾਉਣਗੇ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਪੰਜਾਬ ਦੇ ਲੋਕ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੀ ਤਰਾਂ ਇਸ ਵਾਰ ਵੀ ਨਵਾਂ ਇਤਿਹਾਸ ਸਿਰਜਣ ਜਾ ਰਹੇ ਹਨ, ਜਿਵੇਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਹਰੇ ਨਾਲ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਜਿੱਤਣਗੇ। ਉਹਨਾਂ ਅੱਗੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਇਹ ਚੋਣਾ ਵਿਕਾਸ ਦੇ ਨਾਮ ਲੜੀਆਂ ਜਾ ਰਹੀਆਂ ਹਨ। ਉਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੰਜਾਬ ਅੰਦਰ ਵੱਡੇ ਪੱਧਰ ’ਤੇ ਮੈਰਿਟ ਦੇ ਆਧਾਰ ’ਤੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ 90 ਪ੍ਰਤੀਸ਼ਤ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।