ਰੋਪੜ, 6 ਮਈ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਮਸ ਹੁਸੈਨਪੁਰ (ਰੋਪੜ-2) ਦਾ ਨਤੀਜਾ ਸੌ ਫ਼ੀਸਦੀ ਰਿਹਾ। ਜਿਸ ਬਾਰੇ ਸਕੂਲ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਗਿਆ ਲੱਛਮੀ ਸਿੰਘ ਨੇ 95.5%, ਤਰਨਪ੍ਰੀਤ ਕੌਰ ਨੇ 95% ਅਤੇ ਅਨਸ ਨੇ 89.3% ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਿਸ ਲਈ ਸਕੂਲ ਮੁਖੀ ਅਤੇ ਮੈਨੇਜ਼ਮੈਂਟ ਚੇਅਰਪਰਸਨ ਅਮਰਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਾਂ ਅਤੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ਼ ਸਨਮਾਨਿਤ ਕਰਕੇ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਧਿਆਪਕ ਰੁਪਿੰਦਰ ਸਿੰਘ, ਰੇਨੂ ਸ਼ਰਮਾ, ਰਾਏ ਸਿੰਘ, ਕਰਮਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।