ਸੁਖਬੀਰ ਬਾਦਲ ਦੇ ਕਰੀਬੀ ਪ੍ਰੀਤਮ ਸਿੰਘ ਸਰਪੰਚ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ

ਕੋਟਕਪੂਰਾ, 13 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮਚਾਕੀ ਮੱਲ ਸਿੰਘ ਵਿਖੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵੇਲੇ ਵਾਧਾ ਹੋ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਖੁਸ਼ ਹੋ ਕੇ ਅਕਾਲੀ ਬਾਦਲ ਬਾਦਲ ਦੇ ਵੱਖ-ਵੱਖ ਅਹੁੱਦਿਆਂ ’ਤੇ ਰਹਿ ਚੁੱਕੇ ਪ੍ਰੀਤਮ ਸਿੰਘ ਸਰਪੰਚ ਨੇ ਆਪਣੇ 60 ਦੇ ਕਰੀਬ ਪਰਿਵਾਰਾਂ ਸਮੇਤ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੀ ਹਾਜਰੀ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ‘ਆਪ’ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਹਲਕੇ ਵਿੱਚ ਸਰਪੰਚ ਪ੍ਰੀਤਮ ਸਿੰਘ ਦਾ ਬਹੁਤ ਵੱਡਾ ਆਧਾਰ ਹੈ, ਜਿਸ ਨਾਲ ਪਾਰਟੀ ਨੂੰ ਬਹੁਤ ਮਜਬੂਤੀ ਮਿਲੇਗੀ, ਕਿਉਂਕਿ ਸਰਪੰਚ ਸਾਹਿਬ ਬਹੁਤ ਸੁਲਝੇ ਹੋਏ ਇਨਸਾਨ ਹਨ, ਹਲਕੇ ’ਚ ਇੱਕ ਨਾਮੀ ਚਿਹਰਾ ਹਨ। ਉਹਨਾ ਦੱਸਿਆ ਕਿ ਇਹਨਾ ਦੇ ਸਿਆਸੀ ਤਜਰਬੇ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਡਾ. ਹਰਜੀਤ ਹੋਰਾਂ ਸਮੇਤ ਜਸਪਾਲ ਸਿੰਘ ਮੈਂਬਰ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਸੇਖੋਂ, ਲਖਵਿੰਦਰ ਸਿੰਘ, ਜਗਸੀਰ ਸਿੰਘ, ਜੀਤ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਭੋਲਾ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਕੁਲਬੀਰ ਸ਼ਰਮਾ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਮਲਕੀਤ ਸਿੰਘ, ਗੁਰਤੇਜ ਸਿੰਘ, ਅੰਮਿ੍ਰਤਪਾਲ ਸਿੰਘ, ਗਰਜੰਟ ਸਿੰਘ, ਰਾਮ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਛਿਬਾ ਸਿੰਘ, ਪਵਨ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਹਰਬੰਸ ਵੜਿੰਗ, ਮਨਪ੍ਰੀਤ ਸਿੰਘ, ਚਮਕੌਰ ਸਿੰਘ, ਸੁਖਮੰਦਰ ਸਿੰਘ, ਨੇਕ ਸਿੰਘ, ਦੀਪ ਸਿੰਘ, ਸਖਦੇਵ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜਰ ਸਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰਿਆ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਹੀ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਿਲਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ ਆਰ.ਓ., ਗਰਮੀਤ ਸਿੰਘ ਗਿੱਲ ਧੂੜਕੋਟ ਬਲਾਕ ਪ੍ਰਧਾਨ, ਅਮਰੀਕ ਸਿੰਘ ਬਲਾਕ ਪ੍ਰਧਾਨ, ਯੂਥ ਆਗੂ ਬੱਬੂ ਸਿੰਘ ਸੇਖੋਂ, ਜਗਸੀਰ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।