ਕਨੇਡਾ 23 ਮਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਬੱਚਿਆਂ ‘ਚ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਅਧੀਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਚੱਲ ਰਹੇ ਸਮਾਗਮ ਦੀ ਲੜੀ ਅਧੀਨ ਅੱਠ ਜੂਨ ਨੂੰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸਮਾਗਮ ਰੱਖਿਆ ਗਿਆ ਹੈ । ਨਵੀਆਂ ਕਲਮਾਂ ਨਵੀਂ ਉਡਾਣ ਦੇ ਪ੍ਰੋਜੈਕਟ ਇੰਚਾਰਜ ਓਂਕਾਰ ਸਿੰਘ ਤੇਜੇ ਨੇ ਦੱਸਿਆ ਹੈ ਕਿ ਸਮਾਗਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਬਾਲ ਸਾਹਿਤਕਾਰਾਂ ਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਨੇ ਦੱਸਿਆ ਹੈ ਕਿ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਭਵਨ ਸੰਸਥਾਪਕ ਸੁੱਖੀ ਬਾਠ ਹੋਣਗੇ ਜਦ ਕਿ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪ੍ਰਿੰਸੀਪਲ ਡਾਕਟਰ ਨਰਿੰਦਰ ਸਿੰਘ ਕਰਨਗੇ। ਉਹਨਾਂ ਨੇ ਦੱਸਿਆ ਕਿ ਧੀ ਪੰਜਾਬਣ ਮੰਚ ਵੱਲੋਂ ਉਲੀਕੇ ਤੇ ਪ੍ਰੋਜੈਕਟ ਦੇ ਜ਼ਿਲ੍ਹਾ ਸੰਪਾਦਕ ਰਵਨੀਤ ਚਾਂਨੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਪ੍ਰੋਗਰਾਮ ਤਹਿਤ ਪੰਜਾਬ ਭਵਨ ਸਬ ਆਫਿਸ ਜਲੰਧਰ ਦੇ ਮੁੱਖ ਸੰਚਾਲਿਕਾ ਪ੍ਰੀਤ ਹੀਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪ੍ਰੋਜੈਕਟ ਦੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਬਠਿੰਡਾ, ਸਲਾਹਕਾਰ ਗੁਰਵਿੰਦਰ ਸਿੰਘ ਸਿੱਧੂ ਬਠਿੰਡਾ ,ਧੀ ਪੰਜਾਬਣ ਮੰਚ ਦੇ ਪ੍ਰਧਾਨ ਰਾਜਦੀਪ ਬਰਾੜ, ਡਾਇਰੈਕਟਰ ਹਰਜੀਤ ਸਿੰਘ ਢੀਂਗਰਾ ,ਜਨਰਲ ਸਕੱਤਰ ਕੁਲਵਿੰਦਰ ਕੌਰ ਢੀਂਗਰਾ, ਹਰਜਿੰਦਰ ਕੌਰ ਢੀਂਡਸਾ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਜਸਲੀਨ ਕੌਰ, ਜਸਵੀਰ ਕੌਰ ਬਦਰਾ,ਸੁਖਪਾਲ ਕੌਰ, ਬਲਜੀਤ ਕੌਰ ਸ਼ਰਮਾ,ਅਮਿਤ ਸ਼ਰਮਾ ਤੇ ਹੋਰ ਸ਼ਖਸ਼ੀਅਤਾਂ ਸ਼ਾਮਿਲ ਹੋਣਗੀਆਂ। ਰਵਨੀਤ ਚਾਂਨੀ ਨੇ ਦੱਸਿਆ ਕਿ ਸਮਾਗਮ ਦੀ ਸਫ਼ਲਤਾ ਲਈ ਬਿਓਂਤਬੰਦੀ ਉਲੀਕ ਲਈ ਗਈ ਹੈ।