ਡੇਰਾ ਸੱਚਾ ਸੌਦਾ ਦੇ ਸਰਸਾ ਦੇ ਸਾਬਕਾ ਪ੍ਰਬੰਧਕ ਕਤਲ ਮਾਮਲੇ ਚ ਮੌਜੂਦਾ ਗੱਦੀ ਨਸ਼ੀਨ ਸਮੇਤ ਪੰਜ ਦੋਸ਼ੀਆਂ ਨੂੰ ਕੀਤਾ ਬਰੀ
ਚੰਡੀਗੜ,29 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਹਰਿਆਣਾ ਦੇ ਡੇਰਾ ਸੱਚਾ ਸੌਦਾ ਸਰਸਾ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਡੇਰਾ ਮੁਖੀ ਸਮੇਤ 5 ਲੋਕਾਂ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
ਇਹ ਮਾਮਲਾ 22 ਸਾਲ ਪੁਰਾਣਾ ਹੈ ਅਤੇ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ। ਸ਼ਾਇਦ ਇਹੀ ਕਾਰਨ ਹੈ ਕਿ 19 ਸਾਲਾਂ ਦੇ ਲੰਬੇ ਅਰਸੇ ਬਾਅਦ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਦੱਸ ਦੇਈਏ ਕਿ ਕੁਰੂਕਸ਼ੇਤਰ ਦੇ ਰਹਿਣ ਵਾਲੇ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਕਿਸੇ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।ਇਸ ਤੋਂ ਬਾਅਦ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ। ਸੀਬੀਆਈ ਦੀ ਬਣਾਈ ਕਹਾਣੀ ਅਨੁਸਾਰ ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਉਸ ਨੇ ਆਪਣੀ ਭੈਣ ਕੋਲੋ ਲਿਖਾਈ ਸੀ।ਅਕਤੂਬਰ 2021 ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਡਰਾਈਵਰ ਦੇ ਬਿਆਨ ‘ਤੇ ਰਾਮ ਰਹੀਮ ਦਾ ਨਾਂ ਮਾਮਲੇ ਨਾਲ ਜੋੜਿਆ ਗਿਆ ਸੀਇਸ ਮਾਮਲੇ ਵਿੱਚ ਅਦਾਲਤ ਨੇ 2007 ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਹਾਲਾਂਕਿ ਸ਼ੁਰੂਆਤ ‘ਚ ਇਸ ਮਾਮਲੇ ‘ਚ ਸੰਤ ਰਾਮ ਰਹੀਮ ਦਾ ਨਾਂ ਨਹੀਂ ਸੀ ਪਰ ਸਾਲ 2003 ‘ਚ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਫਿਰ 2006 ‘ਚ ਡੇਰਾ ਮੁਖੀ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ ‘ਤੇ ਡੇਰਾ ਮੁਖੀ ਨੂੰ ਸ਼ਾਮਲ ਕੀਤਾ ਗਿਆ ਸੀ।
ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਖੱਟਾ ਸਿੰਘ ਨਾਮਕ ਉਕਤ ਡਰਾਈਵਰ ਆਪਣੇ ਆਪ ਨੂੰ ਗੁਰਗੱਦੀ ਦਾ ਦਾਵੇਦਾਰ ਮੰਨਦਾ ਸੀ ਪਰ ਡੇਰੇ ਦੇ ਦੂਸਰੇ ਮੁਖੀ ਸ਼ਾਹ ਸਤਿਨਾਮ ਸਿੰਘ ਜੀ ਵੱਲੋਂ ਗੁਰਗੱਦੀ ਸੰਤ ਗੁਰਮੀਤ ਰਾਮ ਰਹੀਮ ਨੂੰ ਦੇ ਦਿੱਤੀ ਗਈ ਸੀ, ਜਿਸ ਕਰਕੇ ਉਹ ਮੌਜੂਦਾ ਗੱਦੀ ਨਸ਼ੀਨ ਗੁਰਮੀਤ ਰਾਮ ਰਹੀਮ ਨਾਲ ਈਰਖਾ ਰੱਖਦਾ ਸੀ ਅਤੇ ਇਸੇ ਈਰਖਾ ਵੱਸ ਉਸਨੇ ਡੇਰੇ ਅੰਦਰ ਰਹਿੰਦੇ ਹੋਏ ਇਹ ਸਾਰੀ ਯੋਜਨਾ ਬਣਾਈ ਸੀ।